ਰਾਏਕੋਟ, 12 ਮਈ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਦਸਵੀਂ ਬੋਰਡ ਸ਼੍ਰੇਣੀ ਦੇ ਨਤੀਜਿਆਂ ਵਿਚ ਮੱਲਾਂ ਮਾਰੀਆਂ ਹਨ | ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ ਵਿਚ ਤਰਨਪ੍ਰੀਤ ਸਿੰਘ ਲੱਖਾ ਨੇ 94.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਬਰਲੀਨ ਕੌਰ ਬੱਸੀਆਂ ਨੇ 93.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਹਰਪ੍ਰੀਤ ਕੌਰ ਬੱਸੀਆਂ ਨੇ 92.9 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਦਸਵੀਂ ਜਮਾਤ ਦੇ ਕੁੱਲ 119 ਵਿਦਿਆਰਥੀਆਂ ਵਿਚੋਂ 9 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ, 36 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ, 50 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ ਅਤੇ 20 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਤੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਦਸਵੀਂ ਸ਼੍ਰੇਣੀ ਦੇ ਪਹਿਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਇੰਚਾਰਜ ਮੈਡਮ ਸੰਦੀਪ ਕੌਰ ਰੂਮੀ, ਮੈਡਮ ਨੈਨਾ ਸ਼ਰਮਾ, ਮੈਡਮ ਬਲਵਿੰਦਰ ਕੌਰ ਤੇ ਮੈਡਮ ਬਲਜੀਤ ਕੌਰ ਬੱਸੀਆਂ ਨੂੰ ਵੀ ਵਧੀਆ ਕਾਰਗੁਜ਼ਾਰੀ ਲਈ ਮੁਬਾਰਕਬਾਦ ਦਿੱਤੀ | ਇਸ ਮੌਕੇ ਮੈਡਮ ਵੀਰਾ ਬਾਲੀ ਕੌੜਾ, ਮੈਡਮ ਰੀਤੂ ਕਮਲ, ਪਰਮਿੰਦਰ ਕੌਰ, ਜਗਰੂਪ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |