13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ਿਵਾਲਿਕ ਸਕੂਲ ਦੀ ਵਿਦਿਆਰਥਣ ਮਾਨਵੀ ਨੇ ਦਸਵੀਂ ਦੇ ਨਤੀਜੇ 'ਚ ਜਗਰਾਉਂ 'ਚੋਂ ਤੀਜਾ ਸਥਾਨ ਹਾਸਿਲ ਕੀਤਾ <br/>

Ad Position 21
No active advertisement
ਅਜੀਤ ਡੈਸਕ 13-05-2026
ਜਗਰਾਉਂ, 12 ਮਈ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਮਾਨਵੀ ਨੇ 650 ਵਿਚੋਂ 607 ਅੰਕ (93.38 ਫ਼ੀਸਦੀ) ਪ੍ਰਾਪਤ ਕਰਕੇ ਸਕੂਲ 'ਚ ਪਹਿਲਾ ਅਤੇ ਜਗਰਾਉਂ ਇਲਾਕੇ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਵਿਦਿਆਰਥੀ ਮੁਕੁਲ ਨੇ 595/650 ਅੰਕ ਪ੍ਰਾਪਤ ਕਰਕੇ ਦੂਜਾ, ਮਹਿਕ ਨੇ 581/650 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੇ 11 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨੀਲਮ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦਾ ਨਤੀਜਾ ਹੈ | ਸਕੂਲ ਦੀ ਵਾਈਸ ਪ੍ਰਧਾਨ ਇਸ਼ੀਤਾ ਗੁਪਤਾ ਨੇ ਵੀ ਨਤੀਜੇ ਲਈ ਸਕੂਲ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਦੀ ਪ੍ਰਸੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਦਿਸ਼ਾ-ਨਿਰਦੇਸ਼ ਹੇਠ ਸੋਧ ਕਰਕੇ ਬੇਅਦਬੀਆਂ ਦਾ ਕਾਨੂੰਨ ਬਣਾਵੇ ਸਰਕਾਰ-ਅਕਾਲੀ ਆਗੂ <br/>... ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਦਸਵੀਂ ਦਾ ਨਤੀਜਾ ਸ਼ਾਨਦਾਰ <br/>
Ad Position 24