13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ 'ਚ ਕੌਮਾਂਤਰੀ ਨਰਸਿੰਗ ਦਿਵਸ ਮੌਕੇ ਸਮਾਰੋਹ <br/>

Ad Position 21
No active advertisement
ਅਜੀਤ ਡੈਸਕ 13-05-2026
ਮੁੱਲਾਂਪੁਰ-ਦਾਖਾ, 12 ਮਈ (ਨਿਰਮਲ ਸਿੰਘ ਧਾਲੀਵਾਲ)-ਸੇਠ ਮਦਨ ਲਾਲ ਮੈਮੋਰੀਅਲ ਕਾਲਜ ਆਫ ਨਰਸਿੰਗ ਜੀ.ਟੀ. ਰੋਡ ਭਨੋਹੜ (ਲੁਧਿ:) ਪਿ੍ੰਸੀਪਲ ਕੁਲਵਿੰਦਰ ਕੌਰ ਸਰਾਂ ਵਲੋਂ ਕੈਂਪਸ ਅੰਦਰ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਲੜਕੇ-ਲੜਕੀਆਂ ਅਤੇ ਨਰਸਿੰਗ ਕਾਲਜ ਸਟਾਫ਼ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਰਸਿੰਗ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ, ਜਿਸ ਵਿਚ ਸੰਸਥਾ ਦੇ ਚੇਅਰਮੈਨ ਡਾ. ਬੀ.ਐੱਲ ਬਾਂਸਲ, ਡਾਇਰੈਕਟਰ ਡਾ. ਵਰੁਣ ਬਾਂਸਲ ਅਤੇ ਡਾ. ਗੀਤਿਕਾ ਬਾਂਸਲ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ | ਨਰਸਿੰਗ ਕਾਲਜ ਪਿ੍ੰਸੀਪਲ ਵਲੋਂ ਸੰਸਥਾ ਦੇ ਚੇਅਰਮੈਨ, ਹੋਰ ਪ੍ਰਬੰਧਕੀ ਬੋਰਡ ਮੈਂਬਰਾਂ ਨੂੰ ਜੀ ਆਇਆਂ ਆਖਦਿਆਂ ਵਿਦਿਆਰਥੀਆਂ ਨੂੰ ਫਲੋਰੈਂਸ ਨਾਈਟਿੰਗੇਲ ਦੇ ਜੀਵਨ ਬਾਰੇ ਚਾਨਣਾ ਪਾਇਆ | ਸਟਾਫ਼ ਅਤੇ ਵਿਦਿਆਰਥਣਾਂ ਨੂੰ ਸੰਬੋਧਨ ਸਮੇਂ ਚੇਅਰਮੈਨ ਡਾ. ਬੀ.ਐੱਲ. ਬਾਂਸਲ ਨੇ ਦੱਸਿਆ ਕਿ ਫਲੋਰੈਂਸ ਨਾਈਟਿੰਗੇਲ ਨੇ ਨਰਸਿੰਗ ਦੇ ਕਿੱਤੇ ਨੂੰ ਸਮਰਪਿਤ ਭਾਵਨਾ ਨਾਲ ਚੁਣਿਆ ਅਤੇ ਲੋੜਵੰਦ ਲੋਕਾਂ ਨੇ ਉਸਨੂੰ ਇਕ ਦੇਵੀ ਦਾ ਦਰਜਾ ਦਿੱਤਾ, ਇਸ ਕਰਕੇ ਨਾਈਟਿੰਗੇਲ ਦੇ ਜਨਮ ਦਿਨ ਨੂੰ ਕੌਮਾਂਤਰੀ ਨਰਸਿੰਗ ਦਿਵਸ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਆ ਕਿ ਸਾਨੂੰ ਫਲੋਰੈਂਸ ਨਾਈਇੰਗੇਲ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ | ਚੇਅਰਮੈਨ ਡਾ. ਬਾਂਸਲ ਨੇ ਕਿਹਾ ਕਿ ਡਾਕਟਰੀ ਕਿੱਤੇ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕ ਭਲਾਈ ਵਾਲਾ ਕਿੱਤਾ ਮੰਨਿਆ ਜਾਂਦਾ ਹੈ, ਨਰਸਿੰਗ ਦੀ ਪੜ੍ਹਾਈ ਬਾਅਦ ਰੁਜ਼ਗਾਰ ਦੇ ਵੀ ਅਥਾਹ ਮੌਕੇ ਹਨ | ਪਿ੍ੰਸੀਪਲ ਕੁਲਵਿੰਦਰ ਕੌਰ ਸਰਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਗਮ ਸਮੇਂ ਵਿਦਿਆਰਥਣਾਂ ਵਿਚਕਾਰ ਰੰਗੋਲੀ, ਚਾਰਟ ਬਣਾਉਣ, ਭਾਸ਼ਣ ਅਤੇ ਰੋਲ ਪਲੇਅ ਮੁਕਾਬਲੇ ਹੋਏ | ਪਿਛਲੇ ਵਰ੍ਹੇ ਦੇ ਪੜ੍ਹਾਈ-ਖੇਡਾਂ ਹੋਰ ਗਤੀਵਿਧੀਆਂ ਵਿਚ ਮੋਹਰੀ ਵਿਦਿਆਰਥੀਆਂ ਨੂੰ ਡਾਇਰੈਕਟਰ ਵਰੁਣ ਬਾਂਸਲ, ਮੈਡਮ ਗੀਤਿਕਾ ਬਾਂਸਲ ਵਲੋਂ ਸਰਟੀਫ਼ਿਕੇਟ ਤਕਸੀਮ ਕੀਤੇ ਗਏ |


Ad Position 22
No active advertisement
ਪਿਛਲੀ ਖ਼ਬਰ 2027 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ 'ਚ ਪ੍ਰਵਾਸੀ ਪੰਜਾਬੀ ਆਪਣਾ ਵੱਖਰਾ ਰੋਲ ਅਦਾ ਕਰਨਗੇ-ਨੰਨੂੰ ਗਿੱਲ ਕ... ਅਗਲੀ ਖ਼ਬਰ ਲੋਕ ਨਿਰਮਾਣ ਵਿਭਾਗ ਦੀ ਬੱਜਰ ਗਲਤੀ ਨਾਲ ਪਿੰਡ ਤਲਵਾੜਾ ਦੇ 42 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ <br/>
Ad Position 24