13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

2027 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ 'ਚ ਪ੍ਰਵਾਸੀ ਪੰਜਾਬੀ ਆਪਣਾ ਵੱਖਰਾ ਰੋਲ ਅਦਾ ਕਰਨਗੇ-ਨੰਨੂੰ ਗਿੱਲ ਕੈਨੇਡਾ

Ad Position 21
No active advertisement
ਜਸਕਰਨ ਸਿੰਘ ਦਿਓਲ ਤੇ ਤਰਨਜੋਤ ਸਿੰਘ ਨੰਨੂੰ ਗਿੱਲ ਕੈਨੇਡਾ <br/> 13-05-2026

ਚੌਂਕੀਮਾਨ, 12 ਮਈ (ਤੇਜਿੰਦਰ ਸਿੰਘ ਚੱਢਾ)-ਪ੍ਰਵਾਸੀ ਪੰਜਾਬੀ ਤਰਨਜੋਤ ਸਿੰਘ ਨੰਨੂੰ ਗਿੱਲ ਕੈਨੇਡਾ (ਸਵੱਦੀ ਕਲਾਂ) ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੋਕਾਂ ਦੇ ਸਹਿਯੋਗ ਨਾਲ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ ਜਿਸ ਦਾ ਕਾਰਨ ਲੋਕ ਸੱਤਾਧਾਰੀ ਪਾਰਟੀ ਤੋਂ ਅੱਕ ਚੁੱਕੇ ਹਨ ਤੇ ਦੂਜੀਆਂ ਪਾਰਟੀਆਂ 'ਤੇ ਭਰੋਸਾ ਨਹੀਂ ਹੈ ਤੇ ਸੂਬੇ ਦੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੱਤਾ ਵਿਚ ਲਿਆ ਕੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਪਾਉਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਿੱਤ ਵਿਚ ਪ੍ਰਵਾਸੀ ਪੰਜਾਬੀ ਵੀ ਆਪਣਾ ਵੱਖਰਾ ਰੋਲ ਅਦਾ ਕਰਨਗੇ | ਤਰਨਜੋਤ ਸਿੰਘ ਨੰਨੂੰ ਗਿੱਲ ਕੈਨੇਡਾ ਨੇ ਕਿਹਾ ਕਿ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਸਖ਼ਤ ਮਿਹਨਤ ਕਾਬਿਲ-ਏ-ਤਾਰੀਫ਼ ਹੈ ਤੇ ਹਲਕੇ ਦੇ ਲੋਕ ਵੀ ਜਸਕਰਨ ਸਿੰਘ ਦਿਉਲ ਨਾਲ ਡਟ ਕੇ ਖੜ੍ਹ ਗਏ ਹਨ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਜਸਕਰਨ ਸਿੰਘ ਦਿਓਲ ਦੀਆਂ ਪਾਰਟੀਆਂ ਪ੍ਰਤੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਖੁਸ਼ ਹਨ |

Ad Position 22
No active advertisement
ਪਿਛਲੀ ਖ਼ਬਰ ਅਮਿਤ ਅਰੋੜਾ ਦੀ ਪਹਿਲੀ ਬਰਸੀ ਮੌਕੇ ਖ਼ੂਨਦਾਨ ਕੈਂਪ 18 ਨੂੰ ਅਗਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ 'ਚ ਕੌਮਾਂਤਰੀ ਨਰਸਿੰਗ ਦਿਵਸ ਮੌਕੇ ਸਮਾਰੋਹ <br/>
Ad Position 24