ਜਗਰਾਉਂ, 12 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ੍ਹ ਲੋਪੋ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ 3 ਰੋਜ਼ਾ ਸਮਾਗਮ 15 ਮਈ 2026 ਨੂੰ ਸ਼ੁਰੂ ਹੋ ਰਹੇ ਹਨ | ਇਹ ਸਮਾਗਮ ਮਹਾਂਪੁਰਖਾਂ ਤੋਂ ਵਰੋਸਾਏ ਅਤੇ ਭਤੀਜੇ ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ 15 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 17 ਮਈ ਸਵੇਰੇ 9 ਵਜੇ ਪੈਣ ਉਪਰੰਤ ਦੀਵਾਨ ਸਜਾਏ ਜਾਣਗੇ | ਇਸ ਸਮਾਗਮ 'ਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੇ-ਆਪਣੇ ਢੰਗ ਨਾਲ ਸ਼ਰਧਾ ਦੇ ਫੁੱਲ ਭੇਟ ਕਰਨਗੇ | ਸਮਾਗਮ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮੈਡੀਕਲ ਕੈਂਪ ਵੀ ਲਾ ਕੇ ਮਾਹਿਰ ਡਾਕਟਰ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣਗੇ | ਇਸ ਤੋਂ ਇਲਾਵਾ ਮਹਾਂਪੁਰਖਾਂ ਦੀ ਯਾਦ ਵਿਚ ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਨਾਲ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਕੈਨੇਡਾ ਵਿਖੇ 22 ਮਈ ਤੋਂ 24 ਮਈ ਤੱਕ ਸਮਾਗਮ ਹੋਵੇਗਾ |