ਗੁਰੂਸਰ ਸੁਧਾਰ, 12 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਦੇ ਨਤੀਜੇ ਦੌਰਾਨ ਸਥਾਨਕ ਗੁਰੂ ਨਾਨਕ ਪਬਲਿਕ ਸ:ਸ:ਸ: ਸੁਧਾਰ ਬਾਜ਼ਾਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਦਾ ਸਿਹਰਾ ਪਿ੍ੰ. ਨਿਰਮਲ ਸਿੰਘ ਸੰਧੂ ਤੇ ਸਟਾਫ਼ ਮੈਂਬਰਾਂ ਨੂੰ ਜਾਂਦਾ ਹੈ | ਵਿਦਿਆਰਥਣ ਰਵਨੀਤ ਕੌਰ ਪੁੱਤਰੀ ਪਰਦੀਪ ਸਿੰਘ ਬੋਪਾਰਾਏ ਕਲਾਂ ਨੇ 91 ਫ਼ੀਸਦੀ ਅੰਕ ਲੈ ਕੇ ਸਕੂਲ ਵਿਚ ਪਹਿਲਾ ਜਦਕਿ ਪਿਊਸ਼ ਕੁਮਾਰ ਪੁੱਤਰ ਕਾਲਾ ਸਿੰਘ ਚਾਵਰੀਆ ਅਕਾਲਗੜ੍ਹ ਨੇ 81 ਫ਼ੀਸਦੀ, ਚੇਤਨਜੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਵਾਸੀ ਅਕਾਲਗੜ੍ਹ ਨੇ 77 ਫ਼ੀਸਦੀ ਅੰਕ ਪ੍ਰਾਪਤ ਕਰਦਿਆਂ ਸਕੂਲ ਅੰਦਰ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਪਿ੍ੰ. ਨਿਰਮਲ ਸਿੰਘ ਸੰਧੂ, ਵਾਈਸ ਪਿ੍ੰ. ਮਨਜੀਤ ਸਿੰਘ ਮੋਮੀ ਨੇ ਦੱਸਿਆ ਕਿ ਸਕੂਲ ਦਾ ਪੰਜਵੀਂ ਤੇ ਅੱਠਵੀਂ ਦਾ ਨਤੀਜਾ ਵੀ ਸੌ ਫ਼ੀਸਦੀ ਰਿਹਾ ਸੀ | ਦਸਵੀਂ ਦੇ ਨਤੀਜਿਆਂ ਵਿਚ ਪੁਜੀਸ਼ਨਾਂ ਹਾਸਲ ਕਰਨ ਸਮੇਤ ਸਫ਼ਲ ਹੋਏ ਸਮੂਹ ਵਿਦਿਆਰਥੀਆਂ ਤੇ ਮਾਪਿਆਂ ਨੂੰ ਪਿ੍ੰ. ਨਿਰਮਲ ਸਿੰਘ ਸੰਧੂ ਤੇ ਸਟਾਫ਼ ਮੈਂਬਰਾਂ ਨੇ ਵਧਾਈ ਦਿੰਦਿਆਂ ਬੱਚਿਆਂ ਨੂੰ ਭਵਿੱਖ ਵਿਚ ਸਖ਼ਤ ਮਿਹਨਤ ਜਾਰੀ ਰੱਖਣ ਦੀ ਅਪੀਲ ਕੀਤੀ |