ਰਾਏਕੋਟ, 12 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਮੈਟਿ੍ਕ ਦੇ ਐਲਾਨੇ ਗਏ ਨਤੀਜਿਆਂ 'ਚ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੰਗੇ ਨਤੀਜੇ ਹਾਸਿਲ ਕੀਤੇ ਹਨ | ਇਸ ਸੰਬੰਧੀ ਸਕੂਲ ਪਿ੍ੰਸੀਪਲ ਸ੍ਰੀਮਤੀ ਹਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸੁੱਖਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਨੇ ਪਹਿਲਾ ਸਥਾਨ, ਜਸ਼ਨਦੀਪ ਕੌਰ ਪੁੱਤਰੀ ਜਗਸੀਰ ਸਿੰਘ ਦੂਜਾ ਅਤੇ ਗੁਰਮਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਦਸਵੀਂ ਜਮਾਤ ਦੀ ਪ੍ਰੀਖਿਆ 'ਚ ਅੱਵਲ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਹਰਿੰਦਰ ਕੌਰ ਵਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾਵਾਂ ਕੀਤੀਆਂ | ਉਨ੍ਹਾਂ ਆਖਿਆ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਤਜਰਬੇਕਾਰ ਸਟਾਫ਼ ਤੇ ਮਿਹਨਤੀ ਬੱਚਿਆਂ ਨੂੰ ਜਾਂਦਾ ਹੈ | ਇਸ ਮੌਕੇ ਮੈਡਮ ਸੁਖਬੀਰ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਕੁਲਦੀਪ ਕੌਰ, ਦਲਜੀਤ ਕੌਰ, ਗੁਰਜੋਤ ਸਿੰਘ, ਸੁਖਮਨਦੀਪ ਸਿੰਘ ਆਦਿ ਹਾਜ਼ਰ ਸਨ |