13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਿੰਗਸਵੇਅ ਗਲੋਬਲ ਸਕੂਲ ਵਿਖੇ 'ਮਾਂ ਦਿਵਸ' ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 13-05-2026
ਸਿੱਧਵਾਂ ਬੇਟ, 12 ਮਈ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ-ਕਿਸ਼ਨਪੁਰਾ ਸੜਕ 'ਤੇ ਪਿੰਡ ਪੱਤੀ ਮੁਲਤਾਨੀ ਨਜ਼ਦੀਕ ਸਥਿਤ ਕਿੰਗਸਵੇਅ ਗਲੋਬਲ ਸਕੂਲ ਵਿਖੇ 'ਮਾਂ ਦਿਵਸ' ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਰਵਾਏ ਗਏ ਸਾਦਾ ਪ੍ਰਭਾਵਸ਼ਾਲੀ ਸਮਾਗਮ ਮੌਕੇ ਬੱਚਿਆਂ ਨੇ 'ਮਾਂ ਪ੍ਰਤੀ' ਪਿਆਰ ਨੂੰ ਦਰਸਾਉਂਦੇ ਮਾਡਲ ਬਣਾਏ | ਇਸ ਤੋਂ ਇਲਾਵਾ ਕਵਿਤਾਵਾਂ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਜਿਸ ਦੌਰਾਨ ਵੱਖ-ਵੱਖ ਜਮਾਤਾਂ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਪਿ੍ੰਸੀਪਲ ਡਾ. ਵੀ.ਜੇ. ਨਗੇਸ਼, ਵਾਈਸ ਪਿ੍ੰਸੀਪਲ ਜਸਵਿੰਦਰ ਕੌਰ ਸਿੱਧੂ, ਚੇਅਰਮੈਨ ਬਲਜੀਤ ਸਿੰਘ ਸਿੱਧੂ ਅਤੇ ਐੱਮ.ਡੀ. ਸਿਮਰਨਜੀਤ ਸਿੰਘ ਸਿੱਧੂ ਨੇ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦਾ ਸਨਮਾਨ ਕਰਨ ਅਤੇ ਧਾਰਮਿਕ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦੀ ਪ੍ਰੇਰਨਾਂ ਦਿੰਦੇ ਹੋਏ ਆਖਿਆ ਕਿ ਜੋ ਵਿਦਿਆਰਥੀ ਆਪਣੇ ਮਾਤਾ-ਪਿਤਾ, ਅਧਿਆਪਕਾਂ ਅਤੇ ਆਪਣੇ ਵੱਡਿਆਂ ਦਾ ਸਤਿਕਾਰ ਅਤੇ ਆਪਣੀ ਉਮਰ 'ਤੇ ਨਿੱਕੇ ਬੱਚਿਆਂ ਨਾਲ ਪਿਆਰ ਕਰਦਾ ਹੈ ਉਹ ਆਪਣੀ ਜ਼ਿੰਦਗੀ ਵਿਚ ਇਕ ਉੱਚੇ ਮੁਕਾਮ 'ਤੇ ਪਹੁੰਚ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਸੁੰਦਰ ਸਿੰਘ ਸ:ਸ:ਸ: ਬੋਪਾਰਾਏ ਕਲਾਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਨੇ ਖ਼ੂਨਦਾਨ ਕੈਂਪ ਲਗਾਇਆ <br/>
Ad Position 24