13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 13-05-2026
ਰਾਏਕੋਟ, 12 ਮਈ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸਕੂਲ ਪਿ੍ੰਸੀਪਲ ਬਲਕਾਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਾਂ ਸੰਬੰਧੀ ਕਰਵਾਏ ਸਮਾਗਮ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਈਆਂ | ਸਭ ਤੋਂ ਪਹਿਲਾਂ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਸ੍ਰੀ ਜਪੁਜੀ ਸਾਹਿਬ ਦੇ ਜਾਪ ਕੀਤੇ ਗਏ, ਉਪਰੰਤ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ | ਇਸ ਤੋਂ ਬਾਅਦ ਪੰਜਾਬੀ ਅਧਿਆਪਕ ਸਤਵੀਰ ਸਿੰਘ, ਮੈਥ ਅਧਿਆਪਕਾ ਮੈਡਮ ਗੁਰਪ੍ਰੀਤ ਕੌਰ ਅਤੇ ਅੰਗਰੇਜ਼ੀ ਅਧਿਆਪਕਾ ਮੈਡਮ ਸੰਦੀਪ ਕੌਰ ਵਲੋਂ ਇਸ ਮਹਾਨ ਦਿਨ ਦੀ ਮਹੱਤਤਾ ਅਤੇ ਮਾਂ ਦੀ ਮਹਾਨਤਾ ਸੰਬੰਧੀ ਵਿਚਾਰਾਂ ਦੀ ਸਾਂਝ ਪਾਈ | ਇਸ ਸਮੇਂ ਵਿਦਿਆਰਥੀਆਂ ਵਲੋਂ ਕਵਿਤਾਵਾਂ ਅਤੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਕੀਤੀ ਗਈ | ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਆਪਣੇ ਹੱਥੀਂ ਤਿਆਰ ਕੀਤੇ ਕਾਰਡ ਆਪਣੀਆਂ ਮਾਤਾਵਾਂ ਨੂੰ ਦਿੱਤੇ ਗਏ | ਸਮਾਗਮ ਦੇ ਅਖ਼ੀਰ ਵਿਚ ਪਿ੍ੰਸੀਪਲ ਬਲਕਾਰ ਸਿੰਘ ਵਲੋਂ ਸਮੂਹ ਮਾਤਾਵਾਂ ਦਾ ਸਮਾਗਮ ਵਿਚ ਸ਼ਮੂਲੀਅਤ ਕਰਨ 'ਤੇ ਧੰਨਵਾਦ ਕੀਤਾ | ਇਸ ਮੌਕੇ ਮੈਡਮ ਸਰਬਜੀਤ ਕੌਰ ਗਰੇਵਾਲ, ਬਲਜਿੰਦਰ ਕੌਰ ਇੰਚਾਰਜ ਅੱਠਵੀਂ, ਪਰਮਿੰਦਰ ਕੌਰ, ਸੰਦੀਪ ਕੌਰ, ਬਬੀਤਾ ਗਰਗ, ਗੁਰਮੀਤ ਕੌਰ, ਰਵਨੀਤ ਕੌਰ, ਰਖ਼ਸ਼ਾ ਰਾਣੀ, ਪ੍ਰਭਦੀਪ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ, ਪਰਮਜੀਤ ਕੌਰ, ਗੁਰਵਿੰਦਰ ਕੌਰ, ਰਾਣੀ ਸੈਂਭੀ, ਬੇਅੰਤ ਕੌਰ, ਕਿਰਨਦੀਪ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਜਤਿੰਦਰਪਾਲ ਸਿੰਘ, ਗੁਰਮੇਲ ਸਿੰਘ, ਸੁਦਾਗਰ ਸਿੰਘ, ਸਤਵੀਰ ਸਿੰਘ, ਵਰਿੰਦਰ ਮੋਹਨ, ਗੁਲਾਬ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਗੁੜੇ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਐੱਮ.ਐੱਲ.ਏ. ਮਨਪ੍ਰੀਤ ਸਿੰਘ, ਕਈ ਹੋਰ ਅਕਾਲੀਆਂ ਦਾ ਈਸੇਵਾਲ 'ਚ ਸਨਮਾਨ <br/>
Ad Position 24