ਚੌਂਕੀਮਾਨ, 12 ਮਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਹਾਈ ਸਕੂਲ ਗੁੜੇ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਮੁਖੀ ਰਮੇਸ਼ ਕੁਮਾਰ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ, ਜਿਸ ਵਿਚ ਪ੍ਰਭਜੋਤ ਕੌਰ, ਜਸਕੀਰਤ ਕੌਰ ਤੇ ਤਨਵੀਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਇਸ ਤੋ ਪਹਿਲਾਂ 8ਵੀਂ ਜਮਾਤ ਦਾ ਨਤੀਜਾ ਵੀ 100 ਫ਼ੀਸਦੀ ਰਿਹਾ ਸੀ ਜਿਸ ਵਿਚ ਤਨਵੀਰ ਕੌਰ, ਅਰਸ਼ਦੀਪ ਸਿੰਘ, ਹਰਮਨਪ੍ਰੀਤ ਕੌਰ ਤੇ ਪ੍ਰਭਨੂਰ ਨੇ ਪੁਜੀਸ਼ਨਾਂ ਹਾਸਲ ਕੀਤੀਆਂ ਸਨ | ਇਸ ਮੌਕੇ ਪਿੰਡ ਦੀ ਗ੍ਰਾਮ ਪੰਚਾਇਤ, ਐੱਸ.ਐੱਮ.ਸੀ. ਕਮੇਟੀ ਤੇ ਪਿੰਡ ਦੇ ਪਤਵੰਤੇ ਸੱਜਣਾ ਨੇ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਮੁਖੀ ਰਮੇਸ਼ ਕੁਮਾਰ ਨੇ ਕਿਹਾ ਕਿ ਚੰਗੇ ਨਤੀਜੇ ਦਾ ਸਿਹਰਾ ਸਕੂਲ ਸਟਾਫ਼ ਨੂੰ ਜਾਦਾ ਹੈ ਜਿੰਨ੍ਹਾਂ ਨੇ ਵਿਦਿਆਰਥੀਆ ਨੂੰ ਸਖਤ ਮਿਹਨਤ ਕਰਵਾਈ ਤੇ ਉਨ੍ਹਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |