ਰਾਏਕੋਟ, 12 ਮਈ (ਸੁਸ਼ੀਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚ ਨੇੜਲੇ ਪਿੰਡ ਤਲਵੰਡੀ ਰਾਏ ਦੇ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਲਈ ਸੌ ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਐਲਾਨੇ ਗਏ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਅੰਸ਼ਨੂਰ ਕੌਰ ਪੁੱਤਰੀ ਗੁਰਵਿੰਦਰ ਸਿੰਘ ਨੇ 92 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚ ਪਹਿਲਾ, ਵਿਦਿਆਰਥਣ ਕਮਲਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ 88 ਫ਼ੀਸਦੀ ਅੰਕ ਲੈ ਕੇ ਸਕੂਲ ਵਿਚ ਦੂਜਾ ਅਤੇ ਵਿਦਿਆਰਥਣ ਮੰਨਤਪ੍ਰੀਤ ਕੌਰ ਪੁੱਤਰੀ ਕੁਲਜੀਤ ਸਿੰਘ ਨੇ 86 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਸ਼ਾਨਦਾਰ ਨਤੀਜੇ ਲਈ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ |