ਹਲਵਾਰਾ, 12 ਮਈ (ਮਨਦੀਪ ਸਿੰਘ ਉੱਭੀ)-ਹਲਵਾਰਾ ਦੇ ਆਜ਼ਾਦੀ ਘੁਲਾਟੀਏ ਵਰਿਆਮ ਸਿੰਘ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਲਵਾਰਾ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਹੋਇਆ | ਆਜ਼ਾਦੀ ਘੁਲਾਟੀਏ ਪਰਿਵਾਰ ਦੇ ਵਾਰਿਸ ਜਗਜੀਤ ਸਿੰਘ ਧਾਲੀਵਾਲ, ਬੀਬੀ ਹਰਜਿੰਦਰ ਕੌਰ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ | ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਪ੍ਰਾਇਮਰੀ ਸਕੂਲ ਦੇ ਇੰਚਾਰਜ ਸੁਰਿੰਦਰ ਕੌਰ ਦੀ ਹਾਜ਼ਰੀ ਵਿਚ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ਪਰਮਜੀਤ ਕੌਰ ਵਲੋਂ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ | ਸਕੂਲ ਦੇ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਭਾਈ ਘਨੱਈਆ ਜੀ ਸੇਵਾ ਸੁਸਾਇਟੀ ਹਲਵਾਰਾ ਦੇ ਸਰਪ੍ਰਸਤ ਧਨਵੰਤ ਸਿੰਘ, ਪ੍ਰਧਾਨ ਚਰਨਜੀਤ ਸਿੰਘ, ਜਨਰਲ ਸਕੱਤਰ ਹਰਭਜਨ ਸਿੰਘ, ਸਕੱਤਰ ਚਰਨ ਸਿੰਘ ਢਿੱਲੋਂ, ਰਵਿੰਦਰ ਸਿੰਘ ਬਿੱਲੂ, ਹਰਵਿੰਦਰ ਸਿੰਘ ਕਿੱਟੀ, ਅਮਨਦੀਪ ਸਿੰਘ ਅਮਨਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਟੇਜ਼ ਸਕੱਤਰ ਦੀ ਸੇਵਾ ਮੈਡਮ ਸੀਮਾ ਮਹਿਤਾ ਨੇ ਨਿਭਾਈ |