ਚੌਂਕੀਮਾਨ, 12 ਮਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਸਾਰੀਆਂ ਵਿਦਿਆਰਥਣਾਂ ਚੰਗੇ ਅੰਕ ਲੈ ਕੇ ਪਾਸ ਹੋਈਆਂ | ਇਸ ਮੌਕੇ ਸਕੂਲ ਇੰਚਾਰਜ ਰਾਧੇ ਸ਼ਾਮ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 95 ਫ਼ੀਸਦੀ ਅੰਕ ਲੈ ਕੇ ਪਹਿਲਾ, ਚਹਿਕਦੀਪ ਕੌਰ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਕਿਰਨਦੀਪ ਕੌਰ ਨੇ 86 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਰਪੰਚ ਜਗਦੀਪ ਸਿੰਘ ਖ਼ਾਲਸਾ, ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ, ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ, ਪੰਚ ਮਨਜੀਤ ਸਿੰਘ ਤੂਰ ਜੇ.ਈ, ਪੰਚ ਗੁਰਤੇਜਪਾਲ ਸਿੰਘ ਤੂਰ, ਐੱਸ.ਐੱਸ.ਸੀ. ਕਮੇਟੀ ਦੀ ਚੇਅਰਪਸਰਨ ਬੀਬੀ ਮਨਜੀਤ ਕੌਰ, ਬੀ.ਐੱਨ.ਓ. ਪਿ੍ੰਸੀਪਲ ਮਨਪ੍ਰੀਤ ਸਿੰਘ ਬਰਸਾਲ, ਪਿ੍ੰਸੀਪਲ (ਲੜਕੇ ਸਕੂਲ) ਮੈਡਮ ਬਲਵੀਰ ਕੌਰ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਮੇਤ ਪਾਸ ਹੋਈਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ ਜੋ ਵਿਦਿਆਰਥਣਾਂ ਨੂੰ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਵਾ ਰਹੇ ਹਨ |