ਚੌਂਕੀਮਾਨ, 12 ਮਈ (ਤੇਜਿੰਦਰ ਸਿੰਘ ਚੱਢਾ)-ਏ.ਐੱਸ.ਆਈ. ਸੁਖਮੰਦਰ ਸਿੰਘ ਜੈਤੋ ਨੇ ਚੌਂਕੀਮਾਨ ਪੁਲਿਸ ਚੌਕੀ ਦੇ ਇੰਚਾਰਜ ਦਾ ਅਹੁਦਾ ਸੰਭਾਲਿਆ | ਇਸ ਮੌਕੇ ਏ.ਐੱਸ.ਆਈ. ਸੁਖਮੰਦਰ ਸਿੰਘ ਜੈਤੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੌਂਕੀਮਾਨ ਚੌਕੀ ਅਧੀਨ ਪੈਂਦੇ ਪਿੰਡਾਂ ਵਿਚ ਕਾਨੂੰਨ ਵਿਵਸਥਾ ਤੇ ਅਮਨ ਸ਼ਾਂਤੀ ਬਹਾਲ ਰੱਖੀ ਜਾਵੇਗੀ ਤੇ ਪਿੰਡਾਂ ਦੀਆਂ ਪੰਚਾਇਤਾਂ ਤੇ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ ਤੇ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਈ ਜਾਵੇਗੀ ਤੇ ਪਿੰਡਾਂ ਵਿਚ ਪੁਲਿਸ ਗਸ਼ਤ ਨਿਰੰਤਰ ਜਾਰੀ ਰਹੇਗੀ ਤਾਂ ਜੋ ਕੋਈ ਕਾਨੂੰਨ ਭੰਗ ਨਾ ਕਰ ਸਕੇ |