13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਈ ਰਣਧੀਰ ਸਿੰਘ ਮੈਮੋਰੀਅਲ ਸਕੂਲ ਪਮਾਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-05-2026
ਮੁੱਲਾਂਪੁਰ-ਦਾਖਾ, 12 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਭਾਈ ਰਣਧੀਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਪਮਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਰਵਿੰਦਰ ਕੌਰ ਸੇਖੋਂ ਅਨੁਸਾਰ ਪ੍ਰੀਖਿਆ ਕੇਂਦਰ ਵਿਚ ਬੈਠੇ ਕੁੱਲ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ | ਸਕੂਲ ਵਿਦਿਆਰਥਣ ਸੁਖਮਨੀ ਕੌਰ ਨੇ 81 ਫ਼ੀਸਦੀ ਅੰਕਾਂ ਨਾਲ ਪਹਿਲਾ, ਸਿਮਰਨਜੋਤ ਸਿੰਘ ਨੇ 77 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਬਲਕਾਰ ਸਿੰਘ, ਹਰਮਨਜੋਤ ਕੌਰ ਦੋਵਾਂ ਨੇ 70 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਪ੍ਰਬੰਧਕੀ ਪ੍ਰਧਾਨ ਡਾ: ਬਲਵਿੰਦਰ ਸਿੰਘ ਸੇਖੋਂ ਵਲੋਂ 10ਵੀਂ ਸ਼੍ਰੇਣੀ ਦੇ ਸ਼ਾਨਦਾਰ ਨਤੀਜੇ 'ਤੇ ਪਾਸ ਵਿਦਿਆਰਥੀਆਂ, ਅਧਿਆਪਕਾ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਅਧਿਆਪਕਾ ਸੰਦੀਪ ਕੌਰ, ਕੁਲਦੀਪ ਕੌਰ, ਅਮਨਦੀਪ ਕੌਰ ਵਲੋਂ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਦੇ ਦਸਵੀਂ ਜਮਾਤ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ <br/> ਅਗਲੀ ਖ਼ਬਰ ਸੁਖਮੰਦਰ ਸਿੰਘ ਜੈਤੋ ਨੇ ਚੌਂਕੀਮਾਨ ਚੌਕੀ ਦੇ ਇੰਚਾਰਜ ਵਜੋਂ ਅਹੁਦਾ ਸੰਭਾਲਿਆ
Ad Position 24