ਹਲਵਾਰਾ, 12 ਮਈ (ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਡਲ ਸਕੂਲ ਐਤੀਆਣਾ ਦਾ ਦਸਵੀਂ ਜਮਾਤ ਦਾ ਬੋਰਡ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਸਾਰੇ ਹੀ ਵਿਦਿਆਰਥੀ ਚੰਗੇ ਅੰਕਾਂ ਨਾਲ ਵੱਕਾਰੀ ਇਮਤਿਹਾਨ ਪਾਸ ਕਰਨ ਵਿਚ ਸਫ਼ਲ ਹੋਏ | ਵਿਦਿਆਰਥਣ ਪਰਨੀਤ ਕੌਰ ਨੇ 91 ਪ੍ਰਤੀਸ਼ਤ ਅੰਕਾਂ ਨਾਲ ਸਕੂਲ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਨਵਦੀਪ ਕੌਰ ਨੇ 86 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਵਿਚ ਦੂਜਾ, ਰੌਸ਼ਨਦੀਪ ਕੌਰ ਨੇ 85 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਜਦਕਿ ਗੁਰਲੀਨ ਕੌਰ ਨੇ 74 ਪ੍ਰਤੀਸ਼ਤ ਅੰਕ ਪ੍ਰਾਪਤ ਕਰਦਿਆਂ ਸਕੂਲ ਅੰਦਰ ਚੌਥਾ ਸਥਾਨ ਹਾਸਲ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ, ਪਿ੍ੰ. ਚਰਨਜੀਤ ਕੌਰ ਦੀ ਅਗਵਾਈ ਹੇਠ ਸਟਾਫ਼ ਮੈਂਬਰਾਂ ਨੇ ਇਮਤਿਹਾਨਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਹੌਂਸਲਾ ਅਫ਼ਜਾਈ ਵਜੋਂ ਇਨਾਮ ਭੇਟ ਕਰਕੇ ਸਨਮਾਨਿਤ ਕੀਤਾ | ਪ੍ਰਧਾਨ ਜਸਵੰਤ ਸਿੰਘ, ਪਿ੍ੰ. ਚਰਨਜੀਤ ਕੌਰ ਨੇ ਸਮੂਹ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਨੂੰ ਹੋਰ ਸਖ਼ਤ ਮਿਹਨਤ ਜਾਰੀ ਰੱਖਣ ਦੀ ਅਪੀਲ ਕੀਤੀ |