ਸਿੱਧਵਾਂ ਬੇਟ, 12 ਮਈ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੀ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਇੰਚਾਰਜ ਮੈਡਮ ਕੰਚਣ ਰਾਣੀ ਨੇ ਦੱਸਿਆ ਕਿ 10ਵੀਂ ਜਮਾਤ ਦੇ ਸਾਰੇ ਵਿਦਿਆਰਥੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ ਹਨ ਜਿੰਨ੍ਹਾਂ 'ਚੋਂ ਸੁਖਮਨਜੋਤ ਕੌਰ ਪੁੱਤਰੀ ਬਲਦੇਵ ਸਿੰਘ ਨੇ (620/650) ਅੰਕ, ਸ਼ਗਨਪ੍ਰੀਤ ਪੁੱਤਰੀ ਹਰਪਾਲ ਸਿੰਘ ਨੇ (580/650), ਗੁਰਲੀਨ ਕੌਰ ਪੁੱਤਰੀ ਅਮਨਦੀਪ ਸਿੰਘ ਨੇ (547/650) ਅੰਕ ਹਾਸਿਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਉਨ੍ਹਾਂ ਇਸ ਮੌਕੇ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਜਿੱਥੇ ਉਨ੍ਹਾਂ ਨੂੰ ਵਧਾਈ ਦਿੱਤੀ ਉੱਥੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਵਾਈਸ ਪਿ੍ੰਸੀਪਲ ਕਮਲੇਸ਼ ਗੁਪਤਾ ਅਤੇ ਸਮੂਹ ਸਕੂਲ ਸਟਾਫ ਨੇੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ |