31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅਜਮੇਰ ਸਿੰਘ ਧਾਲੀਵਾਲ ਚੱਕ ਕਲਾਂ ਨਮਿਤ ਸ਼ਰਧਾਂਜਲੀ ਸਮਾਰੋਹ

Ad Position 21
No active advertisement
ਅਜੀਤ ਡੈਸਕ 14-05-2026
ਹੰਬੜਾਂ, 13 ਮਈ (ਮੇਜਰ ਹੰਬੜਾਂ)-ਮਾਤਾ ਬਸੰਤ ਕੌਰ ਐਜੂਕੇਸ਼ਨ ਟਰੱਸਟ ਚੱਕ ਕਲਾਂ ਦੇ ਸੀਨੀਅਰ ਮੈਂਬਰ ਮਹਾਂ ਸਿੰਘ ਧਾਲੀਵਾਲ ਨੂੰ ਪਿਛਲੇ ਦਿਨੀਂ ਉਸ ਸਮੇਂ ਗਹਿਰਾ ਸਦਮਾਂ ਲੱਗਾ ਸੀ ਜਦੋਂ ਸਵ. ਅਜਮੇਰ ਸਿੰਘ ਧਾਲੀਵਾਲ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿੱਤ ਪਿੰਡ ਚੱਕ ਕਲਾਂ ਦੇ ਗੁਰਦੁਆਰਾ ਸਾਹਿਬ ਚੜਦੀ ਕਲਾ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਪਾਠ ਦੇ ਭੋਗ ਪਾਉਣ ਉਪਰੰਤ ਭਾਈ ਕੇਵਲ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ | ਅਜਮੇਰ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਪਟਨ ਸੰਦੀਪ ਸਿੰਘ ਸੰਧੂ, ਬਾਬਾ ਬੰਦਾ ਸਿੰਘ ਬਹਾਦਰ ਅੰਤਰ ਰਾਸ਼ਟਰੀ ਫਾਉਂਡੇਸ਼ਨ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਚੱਕ, ਕਾਂਗਰਸੀ ਆਗੂ ਗੁਰਦੇਵ ਸਿੰਘ ਲਾਪਰਾਂ, ਸਾਬਕਾ ਸਰਪੰਚ ਸੁਖਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਧਾਲੀਵਾਲ ਪਰਿਵਾਰ ਨੂੰ ਬਨਿਆਦੀ ਤੌਰ ਤੇ ਮਜਬੂਤ ਕਰਨ ਦੇ ਨਾਲ ਆਰਥਿਕ ਪੱਖੋਂ ਉੱਪਰ ਚੁੱਕਣ ਅਤੇ ਪਰਿਵਾਰ ਨੂੰ ਕੈਨੇਡਾ ਅਤੇ ਅਮਰੀਕਾਂ 'ਚ ਸੈਟਲ ਕਰਨ ਵਿੱਚ ਸਵ: ਅਜਮੇਰ ਸਿੰਘ ਧਾਲੀਵਾਲ ਦਾ ਵੱਡਾ ਹੱਥ ਰਿਹਾ ਹੈ ਤੇ ਉਨ੍ਹਾਂ ਦੇ ਬੇਵਕਤ ਸੰਸਾਰ ਤੋਂ ਚਲੇ ਜਾਣਾ ਧਾਲੀਵਾਲ ਪਰਿਵਾਰ ਲਈ ਅਸਹਿ ਤੇ ਅਕਹਿ ਸਦਮਾ ਹੈ | ਸ. ਚੱਕ ਨੇ ਕਿਹਾ ਕਿ ਭਾਵੇ ਕਿ ਸ. ਅਜਮੇਰ ਸਿੰਘ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੇ ਹੋਣਹਾਰ ਸਪੁੱਤਰ ਬੀਰਦਵਿੰਦਰ ਸਿੰਘ ਧਾਲੀਵਾਲ ਅਤੇ ਅਮਰਦੀਪ ਸਿੰਘ ਧਾਲੀਵਾਲ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਦੇ ਹੋਏ ਧਾਲੀਵਾਲ ਪਰਿਵਾਰ ਦਾ ਨਾਂਅ ਵਿਦੇਸ਼ਾਂ ਅੰਦਰ ਰੌਸ਼ਨ ਕਰ ਰਹੇ ਹਨ | ਇਸ ਦੁੱਖ ਦੀ ਘੜੀ 'ਚ ਪ੍ਰਾਪਰਟੀ ਕਾਰੋਬਾਰੀ ਸਰਪੰਚ ਰਾਜਵਿੰਦਰ ਸਿੰਘ ਰਾਜੂ ਬੱਦੋਵਾਲ, ਡਾ. ਸੁਖਦੇਵ ਸਿੰਘ ਚੱਕ ਵਾਲੇ, ਖੇਤੀਬਾੜੀ ਸਭਾ ਪੁੜੈਣ ਦੇ ਪ੍ਰਧਾਨ ਬਲਜਿੰਦਰ ਸਿੰਘ ਬਾਸੀ, ਡਾ. ਚਰਨਜੀਤ ਸਿੰਘ ਚੱਕ, ਸਰਕਲ ਪ੍ਰਧਾਨ ਰਾਮ ਆਸਰਾ ਸਿੰਘ ਚੱਕ, ਗੁਰਵਿੰਦਰ ਸਿੰਘ ਬਾਸੀ, ਡਾਇ: ਬਲਜਿੰਦਰ ਸਿੰਘ ਭੰਗੂ, ਰਾਜੂ ਈਸੇਵਾਲ ਰਾਜੂ ਜਿਊਲਰਜ਼ ਮੁੱਲਾਂਪੁਰ, ਪਿ੍ੰ. ਰਕੇਸ਼ ਕੁਮਾਰ ਭੱਲਾ, ਭਾਈ ਕੇਵਲ ਸਿੰਘ, ਮਾਤਾ ਬਸੰਤ ਕੌਰ ਐਜੂਕੇਸ਼ਨ ਟਰੱਸਟ ਪ੍ਰਧਾਨ ਗੁਰਮੀਤ ਸਿੰਘ ਚੱਕ ਕਲਾਂ ਵੱਲੋਂ ਦੁੱਖ ਸਾਂਝਾ ਕੀਤਾ ਤੇ ਕਿਹਾ ਕਿ ਸਵ. ਅਜਮੇਰ ਸਿੰਘ ਧਾਲੀਵਾਲ ਦੀ ਘਾਟ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦੇ | ਇਸ ਮੌਕੇ ਪਲਵਿੰਦਰ ਸਿੰਘ ਕਲੇਰ, ਨੰਬਰਦਾਰ ਹਰਨੇਕ ਸਿੰਘ, ਪੁਸ਼ਵਿੰਦਰ ਸਿੰਘ ਬੱਦੋਵਾਲ, ਦਲਜਿੰਦਰ ਸਿੰਘ ਕਲੇਰ, ਹਰਪਾਲ ਸਿੰਘ ਭੰਗੂ, ਹਰਜਿੰਦਰ ਸਿੰਘ ਕਲੇਰ, ਐਡਵੋਕੇਟ ਗੁਲਾਬ ਸਿੰਘ, ਮਨਦੀਪ ਸਿੰਘ ਵਿਰਕ, ਪ੍ਰਧਾਨ ਅਵਤਾਰ ਸਿੰਘ, ਜਗਰੂਪ ਸਿੰਘ ਧਾਲੀਵਾਲ, ਸੁਖਪਾਲ ਸਿੰਘ ਧਾਲੀਵਾਲ, ਜੱਥੇ. ਗੁਰਦੇਵ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਪ੍ਰਧਾਨ ਬਚਿੱਤਰ ਸਿੰਘ, ਸਾਬਕਾ ਮੀਤ ਪ੍ਰਧਾਨ ਇਕਬਾਲ ਸਿੰਘ, ਕੈਪਟਨ ਬਲਜੀਤ ਸਿੰਘ, ਪ੍ਰਧਾਨ ਹਰਦਿਆਲ ਸਿੰਘ ਉੱਪਲ, ਮਲਕੀਤ ਸਿੰਘ ਕੁੱਪ, ਪੰਚ ਤਜਿੰਦਰ ਸਿੰਘ, ਸੁਖਦੇਵ ਸਿੰਘ ਬੰਸੂ, ਅਰਵਿੰਦਰ ਸਿੰਘ ਧਾਲੀਵਾਲ, ਮਨਜੀਤ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਨਿੰਦੀ, ਇਕਬਾਲ ਸਿੰਘ ਧਾਲੀਵਾਲ ਸਮੇਤ ਹੋਰ ਇਲਾਕੇ ਦੇ ਸਰਪੰਚਾਂ ਪੰਚਾ ਤੇ ਸੰਗਤਾਂ ਨੇ ਧਾਲੀਵਾਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਮਹਾਂ ਸਿੰਘ ਧਾਲੀਵਾਲ ਵੱਲੋਂ ਆਪਣੇ ਸਪੁੱਤਰ ਸਵ. ਅਜਮੇਰ ਸਿੰਘ ਦੀ ਨਿੱਘੀ ਯਾਦ ਵਿੱਚ ਗੁਰੂ ਘਰ ਅਤੇ ਸਰਕਾਰੀ ਸਕੂਲ ਲਈ ਨਗਦ ਰਾਸ਼ੀ ਦਾਨ ਵਜੋਂ ਭੇਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਵਿਦਿਆਰਥਣ ਨੇ ਪੰਜਾਬ ਭਰ 'ਚੋਂ 17ਵਾਂ ਰੈਂਕ ਪ੍ਰਾਪਤ ਕੀਤਾ ਅਗਲੀ ਖ਼ਬਰ ਬਿਜਲੀ ਦੇ ਸ਼ਾਰਟ-ਸਰਕਟ ਨਾਲ ਕਣਕ ਦੇ ਨਾੜ ਨੂੰ ਲੱਗੀ ਅੱਗ
Ad Position 24