30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਵਿਦਿਆਰਥਣ ਨੇ ਪੰਜਾਬ ਭਰ 'ਚੋਂ 17ਵਾਂ ਰੈਂਕ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 14-05-2026
ਰਾਏਕੋਟ, 13 ਮਈ(ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀ ਇੱਕ ਵਾਰ ਫਿਰ ਪੰਜਾਬ ਮੈਰਿਟ ਲਿਸਟ 'ਚ ਸਥਾਨ ਬਣਾਉਣ 'ਚ ਕਾਮਯਾਬ ਰਹੇ | ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਸਕੂਲ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਬੱਸੀਆਂ ਨੇ ਪੰਜਾਬ ਮੈਰਿਟ ਸੂਚੀ 'ਚ 17ਵਾਂ ਰੈਂਕ ਪ੍ਰਾਪਤ ਕਰਕੇ ਪੰਜਾਬ ਭਰ 'ਚੋਂ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਵਿਦਿਆਰਥਣ ਨੇ ਫਿਜਿਕਸ, ਕਮਿਸਟਰੀ, ਇੰਗਲਿਸ਼ ਤੇ ਮੈਥ ਵਿਸ਼ਿਆਂ ਵਿਚੋਂ 96 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਕੁੱਲ 484/500 ਨੰਬਰ ਹਾਸਲ ਕੀਤੇ ਅਤੇ ਸਕੂਲ ਦਾ ਨਤੀਜਾ ਵੀ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਵਿਦਿਆਰਥਣ ਕੋਮਲਪ੍ਰੀਤ ਕੌਰ ਤੇ ਅਧਿਆਪਕ ਸਾਹਿਬਾਨ ਦਾ ਮੂੰਹ ਮਿੱਠਾ ਕਰਵਾਇਆ | ਉਨ੍ਹਾਂ ਇਸ ਸ਼ਾਨਦਾਰ ਉਪਲੱਬਧੀ ਲਈ ਅਧਿਆਪਕਾਂ ਮੈਡਮ ਵੀਰਾ ਬਾਲੀ ਕੌੜਾ, ਗੀਤ ਕੌਰ, ਸੰਦੀਪ ਕੌਰ, ਸੁਖਪਿੰਦਰ ਕੌਰ, ਪ੍ਰਭਜੋਤ ਕੌਰ ਅਤੇ ਸੁਰਿੰਦਰ ਸਿੰਘ ਨੂੰ ਵਧੀਆ ਕਾਰਗੁਜ਼ਾਰੀ ਲਈ ਮੁਬਾਰਕਬਾਦ ਦਿੱਤੀ | ਇਸ ਮੌਕੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ, ਜਗਰੂਪ ਸਿੰਘ, ਮਨਪ੍ਰੀਤ ਕੌਰ ਬੱਸੀਆਂ, ਰੀਤੂ ਕਮਲ, ਪਰਮਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਜਗਰਾਉਂ ਦੇ ਵਾਰਡ ਨੰਬਰ 12 ਤੇ 14 'ਚ ਉਮੀਦਵਾਰਾਂ ਦਾ ਕੀਤਾ ਐਲਾਨ ਅਗਲੀ ਖ਼ਬਰ ਅਜਮੇਰ ਸਿੰਘ ਧਾਲੀਵਾਲ ਚੱਕ ਕਲਾਂ ਨਮਿਤ ਸ਼ਰਧਾਂਜਲੀ ਸਮਾਰੋਹ
Ad Position 24