ਜਗਰਾਉਂ, 13 ਮਈ (ਹਰਵਿੰਦਰ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 12 ਅਤੇ 14 ਵਿਚ ਰੱਖੇ ਗਏ ਇਕੱਠ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਵਾਰਡ ਵਾਸੀਆਂ ਵਲੋਂ ਵਾਰਡ ਨੰਬਰ 12 ਤੋਂ ਧਰਮ ਸਿੰਘ ਅਤੇ ਵਾਰਡ ਨੰਬਰ 14 ਤੋਂ ਧਰਮਿੰਦਰ ਸਿੰਘ ਆਸ਼ਾ ਨੂੰ ਪਾਰਟੀ ਉਮੀਦਵਾਰ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਗਈ | ਇਸ ਦੌਰਾਨ ਹਲਕਾ ਇੰਚਾਰਜ ਐੱਸ.ਆਰ. ਕਲੇਰ ਸਾਬਕਾ ਵਿਧਾਇਕ ਨੇ ਦੋਨੋਂ ਵਾਰਡਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਮਾਂ ਦਾ ਅਧਿਕਾਰਿਕ ਐਲਾਨ ਕੀਤਾ | ਉਮੀਦਵਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਦੋਨੋਂ ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕਰਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ ਅਤੇ ਵਾਰਡ ਵਾਸੀਆਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਯੂਥ ਆਗੂ ਜਤਿੰਦਰ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਬੌਬੀ ਸਮੇਤ ਹੋਰ ਅਕਾਲੀ ਆਗੂ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |