30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਡਾ. ਤੇਜਪਾਲ ਸਿੰਘ ਗਿੱਲ ਦੇ ਰਹੇ ਹਨ ਖੇਡ ਕਿੱਟਾਂ

Ad Position 21
No active advertisement
ਅਜੀਤ ਡੈਸਕ 14-05-2026
ਚੌਂਕੀਮਾਨ, 13 ਮਈ (ਤੇਜਿੰਦਰ ਸਿੰਘ ਚੱਢਾ)-ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵਲੋਂ ਹਲਕੇ ਦਾਖੇ ਵਿਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਖੇਡਾਂ ਦੀਆਂ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਮੋਬਾਇਲ ਛੱਡ ਕੇ ਖੇਡ ਗਰਾਊਡਾਂ ਵਿਚ ਆਊਣ ਤੇ ਖੇਡਾਂ ਖੇਡ ਕੇ ਤੰਦਰੁਸਤ ਤਾਂ ਰਹਿਣ ਤੇ ਨਾਲ ਹੀ ਖੇਡਾਂ ਵਿਚ ਆਪਣਾ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ | ਇਸ ਮੌਕੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਸੂਬੇ ਵਿਚ 250 ਦੇ ਕਰੀਬ ਖੇਡ ਗਰਾਊਡ ਬਣਾ ਕੇ ਲੋਕ ਅਰਪਿਤ ਕੀਤੇ ਹਨ ਤੇ ਅਗਲੇ 2 ਮਹੀਨੇ ਦੇ ਵਿਚ ਕਰੀਬ 3100 ਖੇਡ ਗਰਾਊਾਡ ਬਣਾ ਕੇ ਲੋਕ ਅਰਪਿਤ ਕਰਨੇ ਹਨ ਜੋ ਕੇ ਸਰਕਾਰ ਦੀ ਵੱਡੀ ਉਪਲੱਬਧੀ ਹੈ ਤੇ ਸੂਬੇ ਦੇ ਲੋਕਾਂ ਵੱਲੋਂ ਸਰਕਾਰ ਦੁਬਾਰਾ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਤੇ ਸੂਬਾ ਸਰਕਾਰ ਦਾ ਮੁੱਖ ਮਕਸਦ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਨੌਜਵਾਨ ਆਪਣਾ ਭਵਿੱਖ ਸੰਵਾਰ ਸਕਣ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਚਿੱਟੇ ਵਰਗੇ ਕੋਹੜ ਸਮੇਤ ਗੈਂਗਸਟਰਾਂ ਨੂੰ ਖਤਮ ਕਰਨ ਲਈ ਖਾਸ ਮਹਿੰਮ ਚਲਾਈ ਹੋਈ ਹੈ, ਜਿਸ ਵਿਚ ਸਰਕਾਰ ਕਾਮਯਾਬ ਵੀ ਹੋਈ ਹੈ ਤੇ ਲੋਕ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਸੰਤੁਸ਼ਟ ਹਨ |
Ad Position 22
No active advertisement
ਪਿਛਲੀ ਖ਼ਬਰ ਨਿਊ ਮਾਡਲ ਸੀ.ਸੈਕੰ. ਸਕੂਲ ਨੰਗਲ ਖੁਰਦ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ
Ad Position 24