ਰਾਏਕੋਟ, 13 ਮਈ (ਸੁਸ਼ੀਲ)-26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਸੰਬੰਧ ਵਿਚ ਕਾਂਗਰਸ ਪਾਰਟੀ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਕਮਿਊਨਿਟੀ ਹਾਲ ਵਿਚ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਮੈਂਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਹਾਜ਼ਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਡਾਕਟਰ ਅਮਰ ਸਿੰਘ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਉਮੀਦਵਾਰਾਂ ਨੂੰ ਜਿੱਤ ਮਿਲ ਸਕਦੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਨੂੰ ਨਗਰ ਕੌਂਸਲ ਚੋਣਾਂ ਵਿਚ ਵੀ ਬਰਕਰਾਰ ਰੱਖੇਗੀ ਅਤੇ ਸ਼ਹਿਰ ਦੀਆਂ 15 ਵਾਰਡਾਂ ਵਿਚ ਜਿੱਤ ਹਾਸਲ ਕਰੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਹ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੇਗੀ, ਕਿਉਂਕਿ ਸ਼ਹਿਰ ਦਾ ਜੋ ਵੀ ਹੁਣ ਤੱਕ ਵਿਕਾਸ ਹੋਇਆ ਹੈ ਉਹ ਕਾਂਗਰਸ ਪਾਰਟੀ ਦੀ ਹੀ ਦੇਣ ਹੈ | ਇਸ ਤੋਂ ਇਲਾਵਾ ਉਨ੍ਹਾਂ ਵਰਕਰਾਂ ਨਾਲ ਚੋਣ ਰਣਨੀਤੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਬੂਥ ਪੱਧਰ ਤੱਕ ਟੀਮਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ | ਮੀਟਿੰਗ ਦੌਰਾਨ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਅਤੇ ਇਸ ਵਾਰ ਵੀ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰੀ ਹੈ | ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਾਬਕਾ ਕੌਂਸਲਰ ਬਲਜਿੰਦਰ ਸਿੰਘ, ਰਜਿੰਦਰ ਸਿੰਘ ਰਾਜੂ, ਕਮਲਜੀਤ ਵਰਮਾ, ਜਸਵੀਰ ਕੌਰ, ਸਾਬਕਾ ਕੌਂਸਲਰ ਉਮਾ ਰਾਣੀ, ਗੁਰਦਾਸ ਮਾਨ, ਨਰਾਇਣ ਨਰਾਇਣ ਦੱਤ ਕੋਸ਼ਿਕ, ਸੁਖਵਿੰਦਰ ਸਿੰਘ ਸੁੱਖੂ, ਮੁਹੰਮਦ ਇਮਰਾਨ, ਬਲਦੇਵ ਸਿੰਘ ਦੇਬੀ, ਸੁਖਬੀਰ ਸਿੰਘ ਰਾਏ, ਵਿਨੋਦ ਜੈਨ, ਵਰਿੰਦਰ ਸਿੰਘ ਵਿੱਕੀ, ਗਿਆਨੀ ਗੁਰਦਿਆਲ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਮਾ. ਸੁਰਿੰਦਰ ਸਿੰਘ, ਬਲਜੀਤ ਸਿੰਘ ਹਲਵਾਰਾ, ਪ੍ਰਧਾਨ ਏਬੰਤ ਜੈਨ, ਵਿਨੋਦ ਜੈਨ ਰਾਜੂ, ਜਗਪ੍ਰੀਤ ਬੁੱਟਰ, ਕਮਲਪ੍ਰੀਤ ਬੁੱਟਰ, ਸੰਨੀ ਮਸੀਹ, ਜਗਦੇਵ ਸਿੰਘ ਜੱਗਾ, ਜੀਤਾ ਅÏਲਖ, ਪ੍ਰੇਮ ਵਰਮਾਂ, ਦਲੀਪ ਸਿੰਘ ਛਿੱਬਰ, ਪ੍ਰਧਾਨ ਜਗਦੀਪ ਨਾਹਰ ਆਦਿ ਹਾਜ਼ਰ ਸਨ |