ਹਲਵਾਰਾ, 13 ਮਈ (ਮਨਦੀਪ ਸਿੰਘ ਉੱਭੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਅਨੁਸਾਰ ਇਸ ਵਾਰ ਵੀ ਸਰਕਾਰੀ ਹਾਈ ਸਕੂਲ ਐਤੀਆਣਾ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਬੰਦਨਜੋਤ ਕੌਰ ਨੇ ਪਹਿਲਾ ਸਥਾਨ, ਰਜਨੀ ਨੇ ਦੂਜਾ, ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਬਕਾ ਸਰਪੰਚ ਗੁਰਮੀਤ ਸਿੰਘ, ਸਾਬਕਾ ਸਰਪੰਚ ਲਖਬੀਰ ਸਿੰਘ, ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਨੰਬਰਦਾਰ ਰਸਵਿੰਦਰ ਸਿੰਘ, ਨੰਬਰਦਾਰ ਰਜਿੰਦਰ ਸਿੰਘ, ਮੇਜਰ ਸਿੰਘ ਅਤੇ ਮੁੱਖ ਅਧਿਆਪਕਾਂ ਹਰਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ, ਕਰਮਜੀਤ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਮਿੰਦਰ ਸਿੰਘ, ਹਰਦੇਵ ਸਿੰਘ, ਰਮਨਦੀਪ ਸਿੰਘ, ਮਨਪ੍ਰੀਤ ਕੌਰ, ਸੰਦੀਪਾ ਰਾਣੀ, ਸੁਰਿੰਦਰ ਕੌਰ ਐੱਮ.ਐੱਸ.ਸੀ. ਮੈਂਬਰ, ਮਹਿੰਦਰ ਸਿੰਘ, ਬਲਵਿੰਦਰ ਕੌਰ ਆਦਿ ਹਾਜ਼ਰ ਸਨ |