30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਭੂੰਦੜੀ, 13 ਮਈ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਦਾ ਇਸ ਸਾਲ ਵੀ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਪ੍ਰੀਖਿਆ ਨਤੀਜਿਆਂ ਵਿਚ ਰਾਜਨਵੀਰ ਕੌਰ ਨੇ 90 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਰਾਜਵੀਰ ਕੌਰ ਨੇ 87 ਫ਼ੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਜੋਬਨਪ੍ਰੀਤ ਸਿੰਘ ਨੇ 85 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਟਰੱਸਟ ਦੇ ਚੇਅਰਮੈਨ ਡਾ: ਡੀ.ਆਰ. ਭੱਟੀ ਆਈ.ਪੀ.ਐੱਸ, ਡੀ.ਜੀ.ਪੀ. (ਸੇਵਾਮੁਕਤ) ਪੰਜਾਬ, ਬਾਬਾ ਪਰਮਜੀਤ ਸਿੰਘ ਗੱਦੀਨਸ਼ੀਨ ਡੇਰਾ ਬਾਬਾ ਭਾਗ ਸਿੰਘ ਜੀ ਅਤੇ ਮੇਜਰ ਸਿੰਘ ਚੀਮਾ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਦਵਿੰਦਰ ਕੌਰ ਤੱਤਲਾ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਕਰੜੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਨਿਸ਼ਠਾ ਦਾ ਨਤੀਜਾ ਹੈ | ਇਸ ਮੌਕੇ ਸਕੂਲ ਸਟਾਫ਼ ਵਲੋਂ ਵੀ ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਸੀਆਂ ਵਿਖੇ 4 ਲੇਬਰ ਕੋਡ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ ਸੀ.ਬੀ.ਐੱਸ.ਸੀ. ਬੋਰਡ ਪ੍ਰੀਖਿਆ:ਜਤਿੰਦਰਾ ਗਰੀਨ ਫੀਲਡ ਸਕੂਲ ਗੁਰੂਸਰ ਸਧਾਰ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24