30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰਾਏਕੋਟ ਦੇ ਮਸ਼ਹੂਰ ਡਾ. ਰਮੇਸ਼ ਜੈਨ 26 ਪਰਿਵਾਰਾਂ ਸਮੇਤ ਭਾਜਪਾ ਨੂੰ ਅਲਵਿਦਾ ਆਖ਼ ਕੇ 'ਆਪ' ਵਿਚ ਸ਼ਾਮਿਲ

Ad Position 21
No active advertisement
ਡਾ. ਰਮੇਸ਼ ਜੈਨ ਸਮੇਤ ਹੋਰਨਾਂ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਦੇ ਹੋਏ ਵਿਧਾਇਕ ਠੇਕੇਦਾਰ ਹਾਕਮ ਸਿੰਘ | ਤਸਵੀਰ: ਬਲਵਿੰਦਰ ਸਿੰਘ ਲਿੱਤਰ <br/> 14-05-2026
ਰਾਏਕੋਟ, 13 ਮਈ (ਬਲਵਿੰਦਰ ਸਿੰਘ ਲਿੱਤਰ)-ਸ਼ਹਿਰ ਦੇ ਮਸ਼ਹੂਰ ਡਾਕਟਰ ਅਤੇ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਚਿਊਟ ਰਾਏਕੋਟ ਦੇ ਮੈਨੇਜਿੰਗ ਡਾਇਰੈਕਟਰ ਅਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਡਾ. ਰਮੇਸ਼ ਜੈਨ 26 ਪਰਿਵਾਰਾਂ ਸਮੇਤ ਭਾਜਪਾ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ | ਇਸ ਮੌਕੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵੱਲੋਂ ਡਾ. ਰਮੇਸ਼ ਜੈਨ ਸਣੇ 26 ਪਰਿਵਾਰਾਂ ਨੂੰ 'ਆਪ' ਪਾਰਟੀ ਵਿੱਚ ਸ਼ਾਮਿਲ ਕਰਦਿਆਂ ਜੀ ਆਇਆ ਆਖਿਆ ਅਤੇ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਧੜ੍ਹਾ-ਧੜ੍ਹ ਆਮ ਆਦਮੀ ਪਾਰਟੀ ਨਾਲ ਜੁੜ੍ਹ ਰਹੇ ਹਨ | ਇਸ ਮੌਕੇ ਡਾ.ਰਮੇਸ਼ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਮਾਰੂ ਨੀਤੀਆਂ 'ਤੇ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਅਨੇਕਾਂ ਸਜ਼ਾ ਭੋਗ ਚੁੱਕੇ ਬੰਦੀ ਸਿੰਘ ਆਪਣੀ ਰਿਹਾਈ ਨੂੰ ਉਡੀਕ ਰਹੇ ਹਨ ਪਰ ਮੋਦੀ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਬਜਾਏ ਆਨਾ-ਕਾਨੀ ਕਰ ਰਹੀ ਹੈ | ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਨੂੰ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸਨਮਾਨਿਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਰਾਮਕੁਮਾਰ ਛਾਪਾ ਸ਼ਹਿਰੀ ਪ੍ਰਧਾਨ 'ਆਪ' ਪਾਰਟੀ, ਮਨੋਹਰ ਲਾਲ ਲਾਡੀ ਪ੍ਰਧਾਨ ਸ਼੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ, ਡਾਇਰੈਕਟਰ ਬਲਵੰਤ ਸਿੰਘ
Ad Position 22
No active advertisement
ਪਿਛਲੀ ਖ਼ਬਰ ਜਗਰਾਉਂ 'ਚ ਕਾਂਗਰਸ ਦੀ ਟਿਕਟ ਦਾ ਫ਼ੈਸਲਾ ਡਰਾਅ ਰਾਹੀਂ ਕੱਢਿਆ ਅਗਲੀ ਖ਼ਬਰ ਪਿੰਡ ਬੱਸੀਆਂ ਵਿਖੇ 4 ਲੇਬਰ ਕੋਡ ਕਾਨੂੰਨ ਦੀਆਂ ਕਾਪੀਆਂ ਸਾੜੀਆਂ
Ad Position 24