ਰਾਏਕੋਟ, 13 ਮਈ (ਬਲਵਿੰਦਰ ਸਿੰਘ ਲਿੱਤਰ)-ਸੂਬੇ ਅੰਦਰ ਨਗਰ ਕੌਂਸਲ ਚੋਣਾਂ ਦਾ ਬਿੱਗਲ ਵੱਜ ਚੁੱਕਿਆ ਹੈ, ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਨਗਰ ਕੌਂਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਦੇ ਗ੍ਰਹਿ ਵਿਖੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਲਈ ਵੱਡਾ ਇਕੱਠ ਕੀਤਾ ਗਿਆ | ਜਿਸ ਦੌਰਾਨ ਵਿਧਾਨ ਸਭਾ ਹਲਕਾ ਰਾਏਕੋਟ ਦੇ ਨਵ-ਨਿਯੁਕਤ ਅਬਜ਼ਰਵਰ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਹੀਰਾ ਸਿੰਘ ਗਾਬੜੀਆ ਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਚੋਣ ਨਿਸ਼ਾਨ ਤੱਕੜੀ 'ਤੇ ਨਗਰ ਕੌਂਸਲ ਚੋਣਾਂ ਲੜ੍ਹੀਆਂ ਜਾ ਰਹੀਆਂ ਹਨ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਸ਼ਹਿਰ ਰਾਏਕੋਟ ਦੇ ਵਰਕਰਾਂ ਨੂੰ ਜੁਝਾਰੂ ਵਰਕਰ ਆਖਦਿਆਂ ਸੰਬੋਧਨ ਕੀਤਾ ਕਿ ਨਗਰ ਕੌਂਸਲ ਰਾਏਕੋਟ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਲਹਿਰਾਉਣ ਲਈ ਇੱਕਜੁੱਟਤਾ ਦਾ ਪ੍ਰਗਟਾਵਾ ਕਰਕੇ ਨਗਰ ਕੌਂਸਲ ਦੇ ਸਮੁੱਚੇ 15 ਵਾਰਡਾਂ ਤੋਂ ਚੋਣ ਕੰਪੇਨ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾਵੇ, ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪੱਲੜ੍ਹਾ ਭਾਰੀ ਹੋ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ ਵੱਲੋਂ ਵੀ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਜੋ ਅਕਾਲੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਉਨ੍ਹਾਂ ਨੂੰ ਹਰ ਪੱਖੋਂ ਸਹਿਯੋਗ ਦੇ ਕੇ ਵੱਡੀ ਲੀਡ ਨਾਲ ਜਿਤਾਇਆ ਜਾਵੇ ਤਾਂ ਜੋ ਰਾਏਕੋਟ ਸ਼ੀਹਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ 10 ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ | ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਆਂਡਲੂ ਕੋਆਰਡੀਨੇਟਰ ਹਲਕਾ ਰਾਏਕੋਟ, ਸੁਖਰਾਜ ਸਿੰਘ ਮਹੇਰਨਾ, ਸਾਬਕਾ ਸਰਪੰਚ ਡਾ.ਸੁਖਦੇਵ ਸਿੰਘ ਕੇਡੀ ਗੋਬਿੰਦਗੜ੍ਹ, ਬਲਜਿੰਦਰ ਸਿੰਘ ਮਿੰਟੂ ਜੱਟਪੁਰਾ, ਗੁਰਚੀਨ ਸਿੰਘ ਰੱਤੋਵਾਲ, ਸੁਖਜੀਤ ਸਿੰੰਘ ਬੱਗੀ ਝੋਰੜਾਂ, ਬਲਵਿੰਦਰ ਸਿੰਘ ਸੱਤੋਵਾਲ, ਜਸਦੀਪ ਸਿੰਘ ਕਾਉਂਕੇ, ਫੌਜੀ ਰਛਪਾਲ ਸਿੰਘ ਪੰਨੂ, ਮਾ.ਬਲਜਿੰਦਰ ਸਿੰਘ ਗਰੇਵਾਲ, ਜਗਦੇਵ ਸਿੰਘ ਸੈਂਭੀ, ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਸੰਜੀਵ ਕੁਮਾਰ ਬੌਵਾ ਗੋਇਲ, ਗੁਰਸ਼ਰਨਜੀਤ ਸਿੰੰਘ ਰਾਜੂ ਡੱਲਾ, ਰਾਜ ਸਿੰਘ ਸੱਤੋਵਾਲ, ਹਰਪ੍ਰੀਤ ਸਿੰਘ, ਭੁਪਿੰਦਰ ਸਿੰੰਘ ਸੰਧੂ, ਮੇਜਰ ਸਿੰਘ ਰਾਏਕੋਟ, ਭੁਪਿੰਦਰ ਸਿੰਘ ਸੱਤੋਵਾਲ, ਪ੍ਰਦੀਪ ਸਿੰਘ ਗਰੇਵਾਲ, ਇਸ਼ਾਨ ਸਿੰਘ ਗਿੱਲ, ਗੁਰਟਹਿਲ ਸਿੰਘ ਤਲਵੰਡੀ, ਲਵਲੀ ਗਿੱਲ, ਸਤਨਾਮ ਸਿੰਘ ਸੱਤੀ, ਸਿਮਰਨਜੀਤ ਸਿੰਘ, ਰਾਜੂ, ਬੁੱਧਰਾਜ ਸਿੰਘ, ਬੇਅੰਤ ਸਿੰਘ ਬੰਟੀ, ਦਵਿੰਦਰ ਸਿੰਘ ਬੜਿੰਗ, ਸਿਕੰਦਰ ਸਿੰਘ ਕਾਲਾ ਕੁੱਲਾਪੱਤੀ, ਮੱਘਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਰਾਮਦੀਪ ਸਿੰਘ ਅਕਾਲਗੜ੍ਹ, ਤੇਜਾ ਮਾਨ, ਦੇਸ਼ਰਾਜ ਲਾਲਕਾ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ |