ਜਗਰਾਉਂ, 13 ਮਈ (ਸ਼ਮਸ਼ੇਰ ਸਿੰਘ ਗਾਲਿਬ)-ਲੋਕ ਸੇਵਾ ਸੁਸਾਇਟੀ ਵਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ: ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿਚ ਸੇਂਟ ਮਹਾਂਪ੍ਰਗਿਆ ਸਕੂਲ ਜਗਰਾਉਂ ਵਿਚ ਵਿਦਿਆਰਥੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੱਤਿਅਮ ਜਿਊਲਰਜ਼ ਦੇ ਮਾਲਕ ਰਾਮੇਸ਼ ਕੁਮਾਰ ਕਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜਿੰਨ੍ਹਾਂ ਨੇ ਆਪਣੇ ਕਰ ਕਮਲਾਂ ਨਾਲ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਜ਼ਿੰਦਗੀ ਵਿਚ ਹੋਰ ਤਰੱਕੀਆਂ ਤੇ ਬੁਲੰਦੀਆਂ ਪ੍ਰਾਪਤ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਸਮਾਗਮ ਵਿਚ ਮਹਾਂਪ੍ਰਗਿਆ ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਦੀ ਸਾਲਾਨਾ ਪ੍ਰੀਖਿਆ ਵਿਚੋਂ 85 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ 28 ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਵਿਸ਼ਾਲ ਜੈਨ ਨੇ ਲੋਕ ਸੇਵਾ ਸੁਸਾਇਟੀ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਕਈ ਵਿਸ਼ਾ ਅਧਿਆਪਕਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਾਈਸ ਚੇਅਰਮੈਨ ਕੰਵਲ ਕੱਕੜ, ਸੁਖਜਿੰਦਰ ਸਿੰਘ ਢਿੱਲੋਂ, ਚੇਅਰਮੈਨ ਮਨੋਹਰ ਸਿੰਘ ਟੱਕਰ, ਜਗਦੀਪ ਸਿੰਘ ਮੋਗੇ ਵਾਲੇ, ਸੁਖਦੇਵ ਗਰਗ, ਕੈਪਟਨ ਨਰੇਸ਼ ਵਰਮਾ, ਲਾਕੇਸ਼ ਟੰਡਨ, ਮੁਕੇਸ਼ ਗੁਪਤਾ, ਆਰ.ਕੇ. ਗੋਇਲ, ਸਤੀਸ਼ ਕਟਾਰੀਆ, ਗੋਪਾਲ ਗੁਪਤਾ ਆਦਿ ਸੁਸਾਇਟੀ ਮੈਂਬਰ ਅਤੇ ਸਕੂਲ ਸਟਾਫ਼ ਹਾਜ਼ਰ ਸੀ |