ਜਗਰਾਉਂ, 14 ਮਈ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਆਰਟਸ ਸਟਰੀਮ ਵਿਚ ਰੁਪਿੰਦਰ ਕੌਰ ਨੇ 480/500 ਅੰਕ (96 ਫ਼ੀਸਦੀ) ਪਹਿਲਾ, ਨਵਜੋਤ ਕੌਰ ਨੇ 465/500 ਅੰਕਾਂ ਨਾਲ ਦੂਜਾ ਅਤੇ ਹਰਲੀਨ ਕੌਰ ਨੇ 451/500 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਅਭੈਜੀਤ ਸਿੰਘ ਨੇ ਵੀ 450/500 ਅੰਕ (90 ਫ਼ੀਸਦੀ) ਅੰਕ ਪ੍ਰਾਪਤ ਕੀਤੇ | ਕਾਮਰਸ ਸਟਰੀਮ ਵਿਚ ਖੁਸ਼ਪ੍ਰੀਤ ਕੌਰ ਨੇ 453/500 ਅੰਕ (90.6 ਫੀਸਦੀ) ਲੈ ਕੇ ਪਹਿਲਾ, ਦਲਜੀਤ ਸਿੰਘ ਮੱਲ੍ਹੀ ਨੇ 427/500 ਅੰਕਾਂ ਨਾਲ ਦੂਜਾ ਅਤੇ ਪ੍ਰਭਜੋਤ ਕੌਰ ਨੇ 414/500 ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | ਸਾਇੰਸ ਸਟਰੀਮ ਵਿਚ ਹਰਸਿਮਰਨ ਕੌਰ ਨੇ 462/500 ਅੰਕ (92.4 ਫ਼ੀਸਦੀ) ਨਾਲ ਪਹਿਲਾ, ਸੁਖਮਨਦੀਪ ਕੌਰ ਨੇ 446/500 ਅੰਕ (89.2 ਫ਼ੀਸਦੀ) ਨਾਲ ਦੂਜਾ ਅਤੇ ਕਰਮਨਦੀਪ ਕੌਰ ਨੇ 442/500 ਅੰਕ (88.4 ਫ਼ੀਸਦੀ) ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਨਰਿੰਦਰਪਾਲ ਕੌਰ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਕੜੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹਨ | ਸਕੂਲ ਦੇ ਐੱਮ.ਡੀ. ਪਿਆਰਾ ਸਿੰਘ ਨੇ ਵੀ ਸ਼ਾਨਦਾਰ ਨਤੀਜੇ ਲਈ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਪਰਵਿੰਦਰ ਕੌਰ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |