29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬੀ.ਕੇ.ਯੂ. (ਰਾਜੇਵਾਲ) ਵਿਸ਼ਾਲ ਕਾਫ਼ਲੇ ਸਮੇਤ ਅੱਜ ਦੀ ਚੰਡੀਗੜ੍ਹ ਰੈਲੀ 'ਚ ਹਿੱਸਾ ਲਵੇਗੀ-ਬਰ੍ਹਮੀ

Ad Position 21
No active advertisement
ਅਜੀਤ ਡੈਸਕ 15-05-2026
ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ 15 ਮਈ ਦੀ ਚੰਡੀਗੜ੍ਹ ਰੈਲੀ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਬਾਰੇ ਜਾਰੀ ਕੀਤੇ ਗਏ ਪੰਜਾਬ ਵਿਰੋਧੀ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ 15 ਮਈ ਨੂੰ ਚੰਡੀਗੜ੍ਹ ਰਾਜ ਭਵਨ ਘੇਰਨ ਦੇ ਦਿੱਤੇ ਗਏ ਸੱਦੇ ਨੂੰ ਸਫ਼ਲ ਬਣਾਉਣ ਲਈ ਬੀਕੇਯੂ (ਰਾਜੇਵਾਲ) ਵਲੋਂ ਵੱਡੀ ਪੱਧਰ 'ਤੇ ਕਿਸਾਨਾਂ ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਕੇਂਦਰ ਦੇ ਪੰਜਾਬ ਵਿਰੋਧੀ ਮਨਸੂਬੇ ਨੂੰ ਰੱਦ ਕਰਵਾਇਆ ਜਾ ਸਕੇ | ਬਰ੍ਹਮੀ ਨੇ ਆਖਿਆ ਕਿ 15 ਮਈ ਦੇ ਸੰਘਰਸ਼ 'ਚ ਕਿਸਾਨਾਂ ਦੀ ਵੱਡੀ ਪੱਧਰ 'ਤੇ ਸ਼ਮੂਲੀਅਤ ਲਈ ਬੀਕੇਯੂ (ਰਾਜੇਵਾਲ) ਵਲੋਂ ਬਲਾਕ ਰਾਏਕੋਟ ਤੋ ਵੱਡਾ ਕਾਫ਼ਲੇ ਸਮੇਤ ਹਿੱਸਾ ਲਿਆ ਜਾਵੇਗਾ | ਇਸ ਮੌਕੇ ਖ਼ਜ਼ਾਨਚੀ ਦਲਜੀਤ ਸਿੰਘ ਤੱਤਲਾ, ਬਲਾਕ ਰਾਏਕੋਟ ਦੇ ਪ੍ਰਧਾਨ ਅਵਤਾਰ ਸਿੰਘ ਤੱਤਲਾ, ਰਾਜਿੰਦਰ ਸਿੰਘ ਰਾਜਾ ਲਿੱਤਰਾਂ, ਚੌਧਰੀ ਬੂਟਾ ਸਿੰਘ, ਸੁਖਵਿੰਦਰ ਸਿੰਘ ਤੱਤਲਾ, ਗੁਲਜ਼ਾਰ ਸਿੰਘ ਬਰ੍ਹਮੀ, ਕਰਨਜੀਤ ਸਿੰਘ ਤੱਤਲਾ, ਸੁਖਦੇਵ ਸਿੰਘ ਤੱਤਲਾ, ਜਗਰੂਪ ਸਿੰਘ ਬਰ੍ਹਮੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਵਲੋਂ 22 ਉਮੀਦਵਾਰਾਂ ਦਾ ਐਲਾਨ ਅਗਲੀ ਖ਼ਬਰ ਨਿਊ ਪੰਜਾਬ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ
Ad Position 24