29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

-ਜਗਰਾਉਂ ਨਗਰ ਕੌਂਸਲ ਚੋਣਾਂ- ਦੂਸਰੇ ਦਿਨ 2 ਉਮੀਦਵਾਰਾਂ ਨੇ ਕਾਗਜ਼ ਭਰੇ

Ad Position 21
No active advertisement
ਅਜੀਤ ਡੈਸਕ 15-05-2026
ਜਗਰਾਉਂ, 14 ਮਈ (ਸ਼ਮਸ਼ੇਰ ਸਿੰਘ ਗਾਲਿਬ)-26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਸੰਬੰਧ 'ਚ ਜਗਰਾਉਂ 'ਚ ਦੂਸਰੇ ਦਿਨ 2 ਉਮੀਦਵਾਰਾਂ ਨੇ ਐੱਸ.ਡੀ.ਐੱਮ. ਦਫ਼ਤਰ ਵਿਖੇ ਨਿਿਖ਼ਲ ਗਰਗ ਕੋਲ ਆਪਣੇ ਕਾਗਜ਼ ਦਾਖ਼ਲ ਕੀਤੇ | ਇੰਨ੍ਹਾਂ 'ਚ ਵਾਰਡ ਨੰਬਰ 4 (ਜਨਰਲ) ਤੋਂ ਅਕਾਲੀ ਦਲ ਦੇ ਉਮੀਦਵਾਰ ਦਵਿੰਦਰਜੀਤ ਸਿੰਘ ਸਿੱਧੂ ਵਲੋਂ ਆਪਣੇ ਕਾਗਜ਼ ਭਰੇ ਗਏ | ਇਸ ਦੌਰਾਨ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸੇ ਤਰ੍ਹਾਂ ਹੀ ਵਾਰਡ ਨੰਬਰ 20 (ਜਨਰਲ) ਤੋਂ ਭਾਜਪਾ ਦੇ ਉਮੀਦਵਾਰ ਹਰਸ਼ ਕੁਮਾਰ ਸਿੰਗਲਾ ਵਲੋਂ ਆਪਣੇ ਕਾਗਜ਼ ਦਾਖ਼ਲ ਕੀਤੇ ਗਏ | ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਵੀ ਮੌਜੂਦ ਸਨ | ਇੱਥੇ ਦੱਸਣਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 16 ਮਈ ਹੈ ਤੇ ਕਾਗਜ਼ ਭਰਨ ਦੇ 2 ਦਿਨ ਬਾਕੀ ਹਨ | ਬਹੁਤੇ ਉਮੀਦਵਾਰ ਕਾਗਜ਼ੀ ਪ੍ਰਕਿਰਿਆ ਪੂਰੀ ਕਰਨ 'ਚ ਲੱਗੇ ਹੋਏ ਹਨ |
ਸੱਤਾਧਾਰੀ ਪਾਰਟੀ ਦੂਜੇ ਦਿਨ ਵੀ ਉਮੀਦਵਾਰ ਨਹੀਂ ਐਲਾਨ ਸਕੀ
ਨਗਰ ਕੌਂਸਲ ਚੋਣਾਂ ਦੀਆਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਅੱਜ ਦੂਸਰੇ ਦਿਨ ਤੱਕ ਵੀ ਸੱਤਾਧਾਰੀ ਆਮ ਆਦਮੀ ਪਾਰਟੀ ਉਮੀਦਵਾਰਾਂ ਦਾ ਐਲਾਨ ਨਹੀਂ ਕਰ ਸਕੀ | ਇੱਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਲੋਂ 22-22 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਜਦਕਿ ਜਗਰਾਉਂ ਦੇ 23 ਵਾਰਡ ਹਨ ਅਤੇ ਦੋਵਾਂ ਪਾਰਟੀਆਂ ਵਲੋਂ 1-1 ਉਮੀਦਵਾਰ ਐਲਾਨਣਾ ਬਾਕੀ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ 8 ਉਮੀਦਵਾਰਾਂ ਦਾ ਐਲਾਨ ਕੁਝ ਦਿਨ ਪਹਿਲਾਂ ਹੀ ਕਰ ਦਿੱਤਾ ਸੀ | ਆਮ ਆਦਮੀ ਪਾਰਟੀ ਵਲੋਂ ਅਜੇ ਤੱਕ ਸਿਰਫ਼ ਇਕ ਉਮੀਦਵਾਰ ਦਾ ਹੀ ਐਲਾਨ ਕੀਤਾ ਗਿਆ ਹੈ | ਭਾਜਪਾ ਵਲੋਂ ਵੀ ਪਹਿਲੀ ਲਿਸਟ ਜਾਰੀ ਕਰਦਿਆਂ 12 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜੀਏਟ ਪਬਲਿਕ ਸ:ਸ:ਸ: ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਸੰਬੰਧੀ 21 ਤੋਂ 25 ਮਈ ਤੱਕ ਹੋਣਗੇ ਸਮਾਗਮ
Ad Position 24