ਗੁਰੂਸਰ ਸੁਧਾਰ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਖ਼ਾਲਸਾ ਕਾਲਜੀਏਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਸੁਧਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਪ੍ਰਾਪਤ ਕੀਤਾ ਹੈ | ਸਕੂਲੀ ਵਿਦਿਆਰਥੀਆਂ ਨੇ ਵੱਖ-ਵੱਖ ਗਰੁੱਪਾਂ ਵਿਚ ਉੱਤਮ ਅੰਕ ਹਾਸਲ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਕਾਮਰਸ ਗਰੁੱਪ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਅੰਦਰ ਪਾਸ ਹੋਏ | ਵਿਦਿਆਰਥਣ ਗੁਰਨੂਰ ਕੌਰ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਡੀਕਲ ਗਰੁੱਪ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਰਾਜਵੰਤ ਕੌਰ, ਗੁਰਲੀਨ ਕੌਰ, ਗੁਰਲੀਨ ਵੜਿੰਗ, ਕੁਲਰਾਜ ਸਿੰਘ, ਜਿਓਲ ਮੱਟੂ ਅਤੇ ਸੈੱਯਮ ਜੈਨ ਨੇ ਵੀ 80 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫ਼ਲਤਾ ਦਰਜ ਕੀਤੀ | ਸਕੂਲ ਪਿ੍ੰ. ਵਿਨੋਦ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਦੇ ਸ਼ਾਨਦਾਰ ਨਤੀਜਿਆਂ ਬਦਲੇ ਗਵਰਨਿੰਗ ਕੌਂਸਿਲ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ ਨੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ |