29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਪਰਿੰਗ ਡਿਊ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਜਗਰਾਉਂ, 14 ਮਈ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਨੇ ਸੀ.ਬੀ.ਐੱਸ.ਈ. ਵਲੋਂ ਐਲਾਨੇ ਬਾਰ੍ਹਵੀਂ ਜਮਾਤ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਆਰਟਸ ਸਟਰੀਮ ਵਿਚ ਰਮਨੀਤ ਕੌਰ ਨੇ 90.40 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ, ਖੁਸ਼ਪ੍ਰੀਤ ਕੌਰ ਨੇ 88.60 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਗੁਰਬੀਰ ਕੌਰ ਨੇ 86.80 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਅਸ਼ਲੀਨ ਕੌਰ ਨੇ 82.80 ਫ਼ੀਸਦੀ ਅਤੇ ਪਰਤੀਕ ਸਿੰਘ ਚਾਹਲ ਨੇ 82.80 ਫ਼ੀਸਦੀ ਅੰਕ ਹਾਸਲ ਕੀਤੇ | ਕਾਮਰਸ ਸਟਰੀਮ ਵਿਚ ਜਸ਼ਨਦੀਪ ਸਿੰਘ ਨੇ 89.20 ਫ਼ੀਸਦੀ ਅਤੇ ਗੁਰਸ਼ਾਨ ਸਿੰਘ ਨੇ 85.20 ਫ਼ੀਸਦੀ ਅੰਕ ਹਾਸਲ ਕੀਤੇ | ਮੈਡੀਕਲ ਸਟਰੀਮ ਵਿਚ ਖੁਸ਼ਪ੍ਰੀਤ ਕੌਰ ਨੇ 88.80 ਫ਼ੀਸਦੀ, ਗੁਰਲੀਨ ਕੌਰ ਨੇ 88.20 ਫ਼ੀਸਦੀ, ਜਸਲੀਨ ਕੌਰ ਨੇ 85.80 ਫ਼ੀਸਦੀ, ਮਹਕਪ੍ਰੀਤ ਕੌਰ ਨੇ 81.60 ਫ਼ੀਸਦੀ, ਅਰਸ਼ਦੀਪ ਸਿੰਘ ਨੇ 81.40 ਫ਼ੀਸਦੀ, ਗੁਰਸਿਮਰਨ ਸਿੰਘ ਢਿੱਲੋਂ ਨੇ 80.20 ਫ਼ੀਸਦੀ ਅਤੇ ਮਨਵੀਰ ਸਿੰਘ ਨੇ 80 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪਿ੍ੰਸੀਪਲ ਬੇਅੰਤ ਬਾਵਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹਨ | ਇਸ ਮੌਕੇ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਹਰਮਨ ਕੌਰ ਕਹਿਲ ਨੇ ਸੀ.ਬੀ.ਐੱਸ.ਈ ਬੋਰਡ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਦਾ ਸੀ.ਬੀ.ਐੱਸ.ਈ. ਬੋਰਡ 12ਵੀਂ ਦਾ ਨਤੀਜਾ ਸ਼ਾਨਦਾਰ
Ad Position 24