ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ) ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਸੀਨੀਅਰ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ 2026 ਦੇ ਨਤੀਜਿਆਂ 'ਚ ਜੀਜਸ ਸੈਕਰਡ ਹਾਰਟ ਸਕੂਲ ਸਾਊਥ ਸਿਟੀ ਲੁਧਿਆਣਾ ਦੀ ਵਿਦਿਆਰਥਣ ਹਰਮਨ ਕੌਰ ਕਹਿਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਤਹਿਸੀਲ ਰਾਏਕੋਟ ਦੇ ਪਿੰਡ ਰੂਪਾਪੱਤੀ ਦੇ ਸਰਪੰਚ ਦਵਿੰਦਰ ਸਿੰਘ ਕਹਿਲ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਹਰਮਨ ਕੌਰ ਕਹਿਲ ਨੇ ਮਾਸ ਮੀਡੀਆ ਸਟੱਡੀਜ਼ 'ਚ 100 'ਚੋਂ 100 ਅੰਕ ਪ੍ਰਾਪਤ ਕੀਤੇ, ਪੇਂਟਿੰਗ ਵਿਸ਼ੇ 'ਚ 99 ਅੰਕ, ਸਾਈਕੋਲੋਜੀ ਵਿਚ 98 ਅੰਕ, ਅੰਗਰੇਜ਼ੀ ਕੋਰ ਵਿਚ 96 ਅੰਕ ਅਤੇ ਪੌਲੀਟੀਕਲ ਸਾਇੰਸ 'ਚ 94 ਅੰਕ ਹਾਸਿਲ ਕੀਤੇ | ਉਸ ਨੇ ਸਾਰੇ ਵਿਸ਼ਿਆਂ 'ਚ ਏ-1 ਗ੍ਰੇਡ ਪ੍ਰਾਪਤ ਕਰਕੇ ਪ੍ਰੀਖਿਆ ਨੂੰ ਪਾਸ ਕੀਤਾ ਹੈ | ਹੋਣਹਾਰ ਵਿਦਿਆਰਥਣ ਹਰਮਨ ਕੌਰ ਕਹਿਲ ਨੇ 97.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਜੀਜਸ ਸੈਕਰਡ ਹਾਰਟ ਸਕੂਲ ਲੁਧਿਆਣਾ 'ਚੋਂ ਵੀ ਅੱਵਲ ਪੁਜ਼ੀਸ਼ਨ ਹਾਸਲ ਕੀਤੀ ਹੈ | ਇਸ ਸ਼ਾਨਦਾਰ ਨਤੀਜੇ 'ਤੇ ਵਿਦਿਆਰਥਣ ਹਰਮਨ ਕਹਿਲ ਦੇ ਪਿਤਾ ਸਰਪੰਚ ਦਵਿੰਦਰ ਸਿੰਘ ਕਹਿਲ ਰੂਪਾਪੱਤੀ ਤੇ ਮਾਤਾ ਅਮਨਜੋਤ ਕੌਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਉਨ੍ਹਾਂ ਇਸ ਪ੍ਰਾਪਤੀ 'ਤੇ ਸਕੂਲ ਸਟਾਫ਼ ਤੇ ਪਰਿਵਾਰ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਹੋਣਹਾਰ ਵਿਦਿਆਰਥਣ ਹਰਮਨ ਕੌਰ ਕਹਿਲ ਦੇ ਉੱਜ਼ਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |