29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼੍ਰੋਮਣੀ ਅਕਾਲੀ ਦਲ ਨੇ ਔਖੇ ਸਮੇਂ 'ਚ ਹਮੇਸ਼ਾ ਸੂਬੇ ਦੇ ਲੋਕਾਂ ਦੀ ਬਾਂਹ ਫੜੀ-ਜਥੇ: ਮਲਕਪੁਰ

Ad Position 21
No active advertisement
ਅਜੀਤ ਡੈਸਕ 15-05-2026
ਹੰਬੜਾਂ, 14 ਮਈ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤੇ ਗੜ੍ਹੇਮਾਰੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮਲਕਪੁਰ ਬੇਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਦੇ ਯਤਨਾਂ ਸਦਕਾ ਸਰਕਲ ਹੰਬੜਾਂ ਤੋਂ ਇਕ ਮਿੰਨੀ ਟਰੱਕ ਕਣਕ ਦਾ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਹਲਕਾ ਗਿੱਲ ਦੇ ਮੁੱਖ ਦਫ਼ਤਰ ਲਈ ਰਵਾਨਾ ਕੀਤਾ ਗਿਆ | ਟਰੱਕ ਨੂੰ ਰਵਾਨਾ ਕਰਦਿਆਂ ਜਥੇਦਾਰ ਮਲਕਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਔਖੇ ਸਮੇਂ ਹਮੇਸ਼ਾ ਸੂਬੇ ਦੇ ਲੋਕਾਂ ਦੀ ਬਾਂਹ ਫੜ੍ਹੀ ਹੈ | ਮਲਕਪੁਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਸਮੇਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੇ ਜਾਣਾ ਅਤੇ ਹੁਣ ਗੜ੍ਹੇਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੇ ਜਾਣਾ ਸ਼ਲਾਘਾਯੋਗ ਕਦਮ ਹੈ | ਇਸ ਮੌਕੇੇ ਸੀਨੀ: ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾ, ਅਕਾਲੀ ਆਗੂ ਅਵਤਾਰ ਸਿੰਘ ਤਾਰੀ ਚੀਮਾ, ਆੜ੍ਹਤੀ ਜਗਤਾਰ ਸਿੰਘ ਕੈਲੇ, ਜਥੇਦਾਰ ਲਾਭ ਸਿੰਘ ਸੇਖੋਂ, ਪ੍ਰਧਾਨ ਦਰਸ਼ਨ ਸਿੰਘ ਗਰੇਵਾਲ, ਬਲਦੇਵ ਸਿੰਘ ਮਲਕਪੁਰ, ਜਸਵੰਤ ਸਿੰਘ ਬਿੱਲੂ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਨਗਰ ਕੌਂਸਲ ਚੋਣਾਂ-2026' ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ ਵੀ ਇਲੈਕਸ਼ਨ ਸੈੱਲ ਵਿਭਾਗ ਸੁੱਚੇ ਮੂੰਹ ਘਰ ਪਰਤਿਆ... ਅਗਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਸਾਹਿਬ ਬੋਪਾਰਾਏ ਕਲਾਂ ਦੇ ਨਵੇਂ ਦਰਬਾਰ ਹਾਲ ਦਾ ਕਾਰਜ ਸ਼ੁਰੂ
Ad Position 24