29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਬਜੀਤ ਸਿੰਘ ਝਿੰਜਰ ਅਕਾਲੀ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਨ ਲਈ ਰਾਏਕੋਟ ਪੁੱਜੇ

Ad Position 21
No active advertisement
ਅਜੀਤ ਡੈਸਕ 15-05-2026
ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ ਦੀ ਸਰਗਰਮੀ ਨੂੰ ਤੇਜ਼ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਉਤਸ਼ਾਹ ਵਧਾਉਣ ਲਈ ਵਿਸ਼ੇਸ਼ ਤੌਰ 'ਤੇ ਨਗਰ ਕੌਂਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ ਦੇ ਗ੍ਰਹਿ ਰਾਏਕੋਟ ਵਿਖੇ ਪੁੱਜੇ | ਇਸ ਮੌਕੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਉਮੀਦਵਾਰਾਂ ਦਾ ਉਤਸ਼ਾਹ ਵਧਾਉਂਦਿਆ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿਸ਼ਾ-ਨਿਰਦੇਸ਼ ਜਾਰੀ ਹੋਏ ਹਨ ਕਿ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ 'ਤੇ ਲੜੀਆਂ ਜਾ ਰਹੀਆਂ ਹਨ | ਉਨ੍ਹਾਂ ਅਕਾਲੀ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਚੋਣ ਮੈਦਾਨ ਵਿਚ ਡੱਟ ਕੇ ਚੋਣ ਲੜ੍ਹਨ ਅਤੇ ਪਾਰਟੀਆਂ ਦੀ ਨੀਤੀਆਂ ਨੂੰ ਆਧਾਰ ਬਣਾ ਕੇ ਵੋਟਾਂ ਮੰਗੀਆਂ ਜਾਣ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਦੱਸਿਆ ਕਿ ਨਗਰ ਕੌਂਸਲ ਰਾਏਕੋਟ ਵਿਚ ਕੁੱਲ 15 ਵਾਰਡ ਹਨ, ਜਿਸ ਲਈ ਸਮੁੱਚੇ 15 ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੋਣ ਮੈਦਾਨ ਲਈ ਐਲਾਨੇ ਜਾ ਚੁੱਕੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ, ਜਥੇਦਾਰ ਗੁਰਮੇਲ ਸਿੰਘ ਆਂਡਲੂ ਹਲਕਾ ਕੋਆਰਡੀਨੇਟਰ, ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਵਲੋਂ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਰਾਜਾ ਗਰੇਵਾਲ, ਮਨਪ੍ਰੀਤ ਸਿੰਘ ਗਰੇਵਾਲ, ਸੀਪਾ ਰਾਏਕੋਟ, ਸਰਪੰਚ ਜਸਵੀਰ ਸਿੰਘ ਦੇਹੜਕਾ, ਗੁਰਚਰਨਜੀਤ ਸਿੰਘ ਰਾਜੂ ਡੱਲਾ, ਬੇਅੰਤ ਸਿੰਘ ਬੰਟੀ, ਸਾਬਕਾ ਸਰਪੰਚ ਅਵਤਾਰ ਸਿੰਘ ਮੱਲ੍ਹਾ, ਯੋਗੇਸ਼ ਨਾਹਰ, ਅਕਸ਼ੈ ਕੁਮਾਰ, ਭਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਚੋਣਾਂ 'ਚ ਚੰਗੇ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਸੰਬੰਧੀ ਧਰਨਾ ਨੌਵੇਂ ਦਿਨ ਵੀ ਜਾਰੀ
Ad Position 24