19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਿੰਡ ਜਲਾਲਦੀਵਾਲ ਦੀ ਵਿਦਿਆਰਥਣ ਜਸਮੀਤ ਕੌਰ ਨੇ ਬਾਰ੍ਹਵੀਂ ਸ਼੍ਰੇਣੀ ਦੇ ਕਾਮਰਸ ਗਰੁੱਪ 'ਚ 92.8 ਫ਼ੀਸਦੀ ਅੰਕ ਪ੍ਰਾਪਤ ਕੀਤੇ

Ad Position 21
No active advertisement
ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਸਕੂਲ ਆਫ਼ ਐਮੀਨੈਂਸ ਦੱਧਾਹੂਰ ਦੀ ਹੋਣਹਾਰ ਵਿਦਿਆਰਥਣ ਜਸਮੀਤ ਕੌਰ ਪੁੱਤਰੀ ਬੂਟਾ ਸਿੰਘ (ਸਾਬਕਾ ਪੰਚ) ਵਾਸੀ ਜਲਾਲਦੀਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਬਾਰ੍ਹਵੀਂ ਸ਼੍ਰੇਣੀ ਦੇ ਐਲਾਨੇ ਨਤੀਜਿਆਂ ਵਿਚ ਕਾਮਰਸ ਗਰੁੱਪ ਵਿਚੋਂ 92.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੱਲਾਂ ਮਾਰੀਆਂ | ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੂਟਾ ਸਿੰਘ ਜਲਾਲਦੀਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੀ ਹੋਣਹਾਰ ਧੀ ਜਸਮੀਤ ਕੌਰ ਨੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਦੌਰਾਨ ਕਾਮਰਸ ਗਰੁੱਪ ਵਿਚੋਂ ਕੁੱਲ 464/500 ਅੰਕ ਪ੍ਰਾਪਤ ਕਰਕੇ ਸੰਸਥਾ ਤੇ ਪਿੰਡ ਜਲਾਲਦੀਵਾਲ ਦਾ ਨਾਮ ਚਮਕਾਇਆ ਹੈ | ਇਸ ਮੌਕੇ ਹੋਣਹਾਰ ਵਿਦਿਆਰਥਣ ਜਸਮੀਤ ਕੌਰ ਨੇ ਖੁਸ਼ੀ ਪ੍ਰਗਟਾਉਂਦਿਆ ਆਖਿਆ ਕਿ ਇਹ ਨਤੀਜਾ ਉਸ ਦੀ ਸਖ਼ਤ ਮਿਹਨਤ ਅਤੇ ਸਕੂਲ ਸਟਾਫ਼ ਦੀ ਸਿਖਲਾਈ ਸਦਕਾ ਆਇਆ ਹੈ, ਜਿਸ ਤੋਂ ਉਹ ਕਾਫ਼ੀ ਖੁਸ਼ ਹਨ | ਇਸ ਖੁਸ਼ੀ ਦੇ ਮੌਕੇ 'ਤੇ ਬੂਟਾ ਸਿੰਘ ਜਲਾਲਦੀਵਾਲ ਤੇ ਪਰਿਵਾਰ ਨੂੰ ਲੋਕਾਂ ਵਲੋਂ ਵਧਾਈਆਂ ਮਿਲ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਜਗਰਾਉਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਅਗਲੀ ਖ਼ਬਰ ਨਿਊ ਮਾਡਲ ਸਕੂਲ ਨੰਗਲ ਖੁਰਦ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਵੀ ਮੱਲਾਂ ਮਾਰੀਆਂ
Ad Position 24