19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਜਗਰਾਉਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ

Ad Position 21
No active advertisement
ਅਜੀਤ ਡੈਸਕ 16-05-2026
ਜਗਰਾਉਂ, 15 ਮਈ (ਸ਼ਮਸ਼ੇਰ ਸਿੰਘ ਗਾਲਿਬ, ਵਿਨੋਦ ਕੁਮਾਰ)-ਪੰਜਾਬ 'ਚ 26 ਮਈ ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋ ਰਹੀਆਂ ਹਨ | ਇਸ ਤਹਿਤ ਜਗਰਾਉਂ 'ਚ ਨਗਰ ਕੌਂਸਲ ਅਧੀਨ 23 ਵਾਰਡਾਂ 'ਚ ਚੋਣਾਂ ਹੋਣੀਆਂ ਹਨ | ਇੰਨ੍ਹਾਂ ਚੋਣਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਸਬੰਧੀ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਗਰਾਉਂ ਮੇਨ ਚੌਂਕ ਤੋਂ ਲੈ ਕੇ ਝਾਂਸੀ ਰਾਣੀ ਚੌਂਕ, ਕਮਲ ਚੌਕ ਤੇ ਬਜ਼ਾਰਾਂ ਵਿਚ ਦੇਰ ਸ਼ਾਮ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਡੀ.ਐੱਸ.ਪੀ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਫਲੈਗ ਮਾਰਚ ਦਾ ਮਕਸਦ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ | ਇਸ ਮੌਕੇ ਐੱਸ.ਐੱਚ.ਓ. ਸਿਟੀ ਪਰਮਿੰਦਰ ਸਿੰਘ, ਐੱਸ.ਐੱਚ.ਓ. ਸਦਰ ਨਿਤੀਸ਼ ਚੌਧਰੀ, ਐੱਸ.ਐੱਚ.ਓ. ਅਮਰਜੀਤ ਸਿੰਘ ਗਿੱਲ, ਏ.ਐੱਸ.ਆਈ. ਆਤਮਾ ਸਿੰਘ, ਏ.ਐੱਸ.ਆਈ. ਸੁਖਮੰਦਰ ਸਿੰਘ ਜੈਤੋ, ਏ.ਐੱਸ.ਆਈ. ਕੁਲਦੀਪ ਸਿੰਘ ਕਾਉਂਕੇ ਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾੜ ਨੂੰ ਲੱਗੀ ਅੱਗ ਨੇ ਫ਼ਲਾਂ ਦੇ ਬਾਗ ਨੂੰ ਲਪੇਟ 'ਚ ਲਿਆ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਪਿੰਡ ਜਲਾਲਦੀਵਾਲ ਦੀ ਵਿਦਿਆਰਥਣ ਜਸਮੀਤ ਕੌਰ ਨੇ ਬਾਰ੍ਹਵੀਂ ਸ਼੍ਰੇਣੀ ਦੇ ਕਾਮਰਸ ਗਰੁੱਪ 'ਚ 92.8 ਫ਼ੀਸਦੀ ਅੰਕ ਪ੍ਰਾਪਤ ਕ...
Ad Position 24