19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਰੋਸ ਮਾਰਚ ਲਈ ਗਿਆ

Ad Position 21
No active advertisement
ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਸਰਕਾਰ ਵਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਬਾਰੇ ਜਾਰੀ ਕੀਤੇ ਗਏ ਪੰਜਾਬ ਵਿਰੋਧੀ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਚੰਡੀਗੜ੍ਹ ਰਾਜ ਭਵਨ ਘੇਰਨ ਦੇ ਦਿੱਤੇ ਗਏ ਸੱਦੇ ਨੂੰ ਸਫ਼ਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ.ਗੁਰਚਰਨ ਸਿੰਘ ਬੜਿੰਗ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਖਾਸਕਰ ਕਿਸਾਨਾਂ ਨਾਲ ਕਿੜ੍ਹ ਕੱਢਣ ਲਈ ਆਨੇ-ਬਹਾਨੇ ਪੰਜਾਬੀਆਂ ਨੂੰ ਬਰਬਾਦ ਕਰਨ ਦੇ ਰਸਤੇ 'ਤੇ ਤੁਰੀ ਹੋਈ ਹੈ ਪਰ ਸਰਕਾਰ ਦੇ ਇਸ ਘਟੀਆ ਮਨਸੂਬਿਆਂ ਨੂੰ ਪੰਜਾਬ ਕਿਸਾਨ ਯੂਨੀਅਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦਾ ਕਾਫ਼ਲਾ 'ਕਿਸਾਨ-ਮਜ਼ਦੂਰ ਜਿੰਦਾਬਾਦ' ਦੇ ਨਾਅਰਿਆਂ ਨਾਲ ਚੰਡੀਗੜ੍ਹ ਮਾਰਚ ਲਈ ਰਵਾਨਾ ਹੋਇਆ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲਾਡੀ ਭੈਣੀ ਬੜਿੰਗਾ, ਰਣਜੀਤ ਸਿੰਘ ਜੀਤਾ, ਅਜਮੇਰ ਸਿੰਘ, ਮੋਹਣ ਸਿੰਘ, ਬਲਦੇਵ ਸਿੰਘ ਸੇਖੋਂ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਛੱਜਾਵਾਲ, ਮੇਜਰ ਸਿੰਘ ਬਾਠ, ਜਸਮੇਲ ਸਿੰਘ ਸਰਪੰਚ, ਇਕਬਾਲ ਸਿੰਘ ਢੇਸੀ, ਪ੍ਰੀਤਮ ਸਿੰਘ ਢੇਸੀ, ਅਮਰ ਸਿੰਘ, ਬਲਦੇਵ ਸਿੰਘ ਬੜਿੰਗ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੇ ਸਫ਼ਾਈ ਸੇਵਕਾਂ ਦੀ ਹੜਤਾਲ 11ਵੇਂ ਦਿਨ ਵੀ ਜਾਰੀ ਰਹੀ ਅਗਲੀ ਖ਼ਬਰ ਨਾੜ ਨੂੰ ਲੱਗੀ ਅੱਗ ਨੇ ਫ਼ਲਾਂ ਦੇ ਬਾਗ ਨੂੰ ਲਪੇਟ 'ਚ ਲਿਆ, ਲੱਖਾਂ ਦਾ ਨੁਕਸਾਨ
Ad Position 24