15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰਾਏਕੋਟ ਵਿਖੇ ਨਾਮਜ਼ਦਗੀਆਂ ਦੇ ਤੀਸਰੇ ਦਿਨ ਕੁੱਲ 8 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ

Ad Position 21
No active advertisement
ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ-2026 ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ 7 ਅਕਾਲੀ ਉਮੀਦਵਾਰਾਂ ਵਲੋਂ ਆਪਣੀਆਂ ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ ਆਦੇਸ਼ ਗੁਪਤਾ ਐਕਸੀਅਨ ਪੀ.ਡਬਲਿਯੂ.ਡੀ ਕੋਲ ਦਾਖ਼ਲ ਕਰਵਾ ਕੇ ਵਿਰੋਧੀ ਪਾਰਟੀਆਂ ਨੂੰ ਪਛਾੜ ਕੇ ਵੱਡੀ ਪਹਿਲਕਦਮੀ ਕੀਤੀ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਸਲ ਰਾਏਕੋਟ ਚੋਣਾਂ ਲਈ ਸਮੁੱਚੇ 15 ਵਾਰਡਾਂ ਤੋਂ ਅਕਾਲੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਜਿੰਨ੍ਹਾਂ ਵਿਚੋਂ ਅੱਜ 7 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਹਨ | ਉਨ੍ਹਾਂ ਆਖਿਆ ਕਿ ਰਾਏਕੋਟ ਸ਼ਹਿਰ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਉਤਾਵਲੇ ਹਨ | ਇਲੈਕਸ਼ਨ ਸੈੱਲ ਦੇ ਕਰਮਚਾਰੀਆਂ ਦੇ ਦੱਸਣ ਮੁਤਾਬਿਕ ਅੱਜ ਕੁੱਲ 8 ਉਮੀਦਵਾਰਾਂ ਵਲੋਂ ਆਪਣੀਆਂ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਹਨ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ 7 ਉਮੀਦਵਾਰਾਂ ਸਮੇਤ ਇਕ ਭਾਜਪਾ ਦਾ ਉਮੀਦਵਾਰ ਸ਼ਾਮਿਲ ਹੈ, ਜਦਕਿ ਕੱਲ੍ਹ 16 ਮਈ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਹੈ | ਇਸ ਮੌਕੇ ਨਾਮਜ਼ਦਗੀ ਦਾਖ਼ਲ ਕਰਵਾਉਣ ਸਮੇਂ ਅਮਨਦੀਪ ਸਿੰਘ ਗਿੱਲ ਸ਼ਹਿਰੀ ਪ੍ਰਧਾਨ ਅਕਾਲੀ ਦਲ, ਜਥੇਦਾਰ ਗੁਰਮੇਲ ਸਿੰਘ ਆਂਡਲੂ ਕੋਆਰਡੀਨੇਟਰ ਹਲਕਾ ਰਾਏਕੋਟ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸੀਨੀ.ਸੈਕੰ. ਪਬਲਿਕ ਸਕੂਲ ਸਿੱਧਵਾਂ ਖੁਰਦ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਐਕਸਪਰਟ ਟਿਊਸ਼ਨ ਸੈਂਟਰ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ
Ad Position 24