15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

'ਆਪ' ਦੇ ਪ੍ਰਧਾਨ ਬੇਅੰਤ ਸਿੰਘ ਬੰਟੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ, ਉਮੀਦਵਾਰ ਐਲਾਨਿਆ

Ad Position 21
No active advertisement
ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਰਾਏਕੋਟ ਦੀਆਂ ਚੋਣਾਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਗਰਮੀਆਂ ਦਾ ਬਿੱਗਲ ਵਜਾਇਆ ਹੋਇਆ ਹੈ | ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ-02 ਤੋਂ ਪ੍ਰਧਾਨ ਬੇਅੰਤ ਸਿੰਘ ਬੰਟੀ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕੀਤਾ ਗਿਆ ਹੈ, ਜਿਸਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਦਿਆਂ ਹੀ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ-02 ਤੋਂ ਉਮੀਦਵਾਰ ਐਲਾਨਿਆ ਗਿਆ ਹੈ | ਜਿਸ ਨੂੰ ਪਾਰਟੀ ਵਿਚ ਸ਼ਾਮਿਲ ਕਰਦਿਆਂ ਹਲਕਾ ਰਾਏਕੋਟ ਦੇ ਅਬਜ਼ਰਵਰ ਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਬੇਅੰਤ ਸਿੰਘ ਬੰਟੀ ਨੂੰ ਵਿਸਵਾਸ਼ ਦਿਵਾਇਆ ਕਿ ਉਸਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਅਮਨਦੀਪ ਸਿੰਘ ਗਿੱਲ ਸ਼ਹਿਰੀ ਪ੍ਰਧਾਨ, ਜਥੇਦਾਰ ਗੁਰਮੇਲ ਸਿੰਘ ਆਂਡਲੂ ਹਲਕਾ ਕੋਆਰਡੀਨੇਟਰ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ, ਬਲਜਿੰਦਰ ਸਿੰਘ ਮਿੰਟੂ ਜੱਟਪੁਰਾ, ਸੁਖਰਾਜ ਸਿੰਘ ਮਹੇਰਨਾਂ ਪ੍ਰਧਾਨ ਸਰਕਲ ਪੱਖੋਵਾਲ, ਮੱਘਰ ਸਿੰਘ ਰਾਏਕੋਟ, ਲਾਲੀ ਸਿੰਘ ਰਾਏਕੋਟ, ਫੌਜੀ ਰਛਪਾਲ ਸਿੰਘ ਪੰਨੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ 2 ਸਾਬਕਾ ਕੌਂਸਲਰ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਜਗਰਾਉਂ ਨਗਰ ਕੌਂਸਲ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
Ad Position 24