ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕੀਮਾਨ ਵਿਖੇ ਸਕੂਲ ਦੇ ਡਾਇਰੈਕਟਰ ਅਕਸੈ ਕੁਮਾਰ ਸਿੰਘ ਪਟਿਆਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਵਲੋਂ ਸੀ.ਬੀ.ਐੱਸ.ਈ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਦਿਵਿਆ, ਰਾਜਵੀਰ ਸਿੰਘ ਸੋਹੀ ਤੇ ਸੁਖਵੀਰ ਸਿੰਘ ਸਮੇਤ 80 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਮੇਤ ਸਾਰੇ ਪਾਸ ਹੋਏ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ |