15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੀ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦਾ ਸੀ.ਬੀ.ਐੱਸ.ਈ ਬੋਰਡ ਨਵੀਂ ਦਿੱਲੀ ਵਲੋਂ ਐਲਾਨੇ ਬਾਰ੍ਹਵੀਂ ਸ਼੍ਰੇਣੀ ਦਾ ਆਰਟਸ ਅਤੇ ਕਾਮਰਸ ਗਰੁੱਪ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਸਮਰਤਪਾਲ ਕੌਰ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚੋਂ ਅਨਮੋਲਦੀਪ ਸਿੰਘ ਉੱਪਲ ਨੇ 90.2 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ, ਗੁਰਸਿਮਰ ਸਿੰਘ ਨੇ 81 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਗੁਰਵੀਰ ਸਿੰਘ ਢੇਸੀ ਨੇ 77 ਫ਼ੀਸਦੀ ਅੰਕਾਂ ਨਾਲ ਤੀਸਰਾ, ਜਸਕੀਰਤ ਕੌਰ ਤੇ ਜੈਸਮੀਨ ਕੌਰ ਨੇ ਸ਼ਾਂਝੇ ਤੌਰ 'ਤੇ 71 ਫ਼ੀਸਦੀ ਅੰਕ ਹਾਸਿਲ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ ਵਿਚੋਂ ਹਰਨੂਰ ਸਿੰਘ ਨੇ 78 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਏਕਮਜੋਤ ਸਿੰਘ ਨੇ 69 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਖੁਸ਼ਹਾਲ ਸਿੰਘ ਨੇ 66 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਇਸ ਅਕਾਦਮਿਕ ਸਫ਼ਲਤਾ 'ਤੇ ਸਕੂਲ ਮੈਨੇਜਮੈਂਟ, ਪਿ੍ੰਸੀਪਲ ਸ੍ਰੀਮਤੀ ਸਮਰਤਪਾਲ ਕੌਰ, ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਭਾਰੀ ਖੁਸ਼ੀ ਪਾਈ ਗਈ | ਇਸ ਸਮੇਂ ਪਿ੍ੰਸੀਪਲ ਸਮਰਤਪਾਲ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ 'ਤੇ ਵਧਾਈ ਦਿੱਤੀ | ਇਸ ਮੌਕੇ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਨਵਰਾਜ ਸਿੰਘ ਅਤੇ ਇੰਦਰਪਾਲ ਸਿੰਘ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਸਬ ਤਹਿਸੀਲ ਮੁੱਲਾਂਪੁਰ ਨੰਬਰਦਾਰਾ ਯੂਨੀਅਨ ਵਲੋਂ ਡਿਊਟੀ ਰਜਿਸਟਰਾਰ ਨੂੰ ਮੰਗ ਪੱਤਰ ਦਿੱਤਾ
Ad Position 24