ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਦੇ ਦੋ ਵਿਦਿਆਥੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਿਲਆਂ ਵਿਚ ਹੋਈ ਚੋਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਮੋਨਾ ਠਾਕੁਰ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਨਵਰਾਜ ਸਿੰਘ ਨੇ ਜ਼ੋਨ ਪੱਧਰੀ ਲੰਬੀ ਛਾਲ ਦੇ ਮੁਕਾਬਲਿਆਂ 'ਚ ਦੂਜਾ ਸਥਾਨ ਅਤੇ ਮਨਦੀਪ ਸਿੰਘ ਨੇ ਜੈਵਲੀਨ ਥ੍ਰੋ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਵਾਲੀਬਾਲ ਵਿਚ ਅੰਡਰ-19 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਦੇ ਮੁਕਾਬਿਲਆਂ ਵਿਚ ਵੀ ਦੂਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਇੰਦਰਪਾਲ ਸਿੰਘ ਅਤੇ ਨਵਰਾਜ ਸਿੰਘ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਵੀ ਚੋਣ ਹੋ ਗਈ ਹੈ | ਇਨ੍ਹਾਂ ਬੱਚਿਆਂ ਨੇ ਬਹੁਤ ਹੀ ਸੁੰਦਰ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ ਜਿੱਤ ਲਿਆ ਅਤੇ ਹੁਣ ਇਹ ਬੱਚੇ ਅਗਲੇਰੇ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰ ਲਈ ਆਪਣੇ ਜ਼ੋਨ ਦੀ ਟੀਮ ਵਿਚ ਖੇਡਣਗੇ | ਉਨ੍ਹਾਂ ਹੋੋਣਹਾਰ ਬੱਚਿਆਂ ਨੂੰ ਵਧਾਈ ਵੀ ਦਿੱਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਨੇ ਵੀ ਜ਼ਿਲ੍ਹਾ ਪੱਧਰੀ ਮੁਕਾਬਿਲਆਂ ਵਿਚ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ |