15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੁਲਿਸ ਪਬਲਿਕ ਸਕੂਲ 'ਚ ਸ਼ਾਨਦਾਰ ਨਤੀਜੇ ਦੀ ਖੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 16-05-2026
ਭੂੰਦੜੀ, 15 ਮਈ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਸਕੂਲ ਦੇ ਸੌ ਫ਼ੀਸਦੀ ਨਤੀਜੇ ਦੀ ਖੁਸ਼ੀ ਮੌਕੇ ਪ੍ਰਮਾਤਮਾ ਦਾ ਓਟ-ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵਿਦਿਆਰਥੀਆਂ ਵਲੋਂ ਕੀਰਤਨ ਵੀ ਕੀਤਾ ਗਿਆ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਪਿ੍ੰਸੀਪਲ ਪਿ੍ੰਸੀਪਲ ਦਵਿੰਦਰ ਕੌਰ ਨੇ ਸਕੂਲ ਪਹੁੰਚੀ ਸੰਗਤ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਟਰੱਸਟ ਦੇ ਚੇਅਰਮੈਨ ਡਾ: ਡੀ.ਆਰ. ਭੱਟੀ ਆਈ.ਪੀ.ਐੱਸ. ਡੀ.ਜੀ.ਪੀ. (ਸੇਵਾਮੁਕਤ) ਪੰਜਾਬ, ਬਾਬਾ ਪਰਮਜੀਤ ਸਿੰਘ (ਗੱਦੀਨਸ਼ੀਨ ਡੇਰਾ ਬਾਬਾ ਭਾਗ ਸਿੰਘ), ਟਰੱਸਟੀ ਆਗਿਆਪਾਲ ਸਿੰਘ, ਟਰੱਸਟੀ ਮੇਜਰ ਸਿੰਘ ਚੀਮਾ, ਸੁਖਪਾਲ ਸਿੰਘ ਚੀਮਾ, ਲੈਕਚਰਾਰ ਕੁਲਦੀਪ ਸਿੰਘ ਤੱਤਲਾ, ਮਨਜੀਤ ਸਿੰਘ ਤੱਤਲਾ ਅਤੇ ਮਾਸਟਰ ਤਲਵਿੰਦਰ ਸਿੰਘ ਸਮੇਤ ਇਲਾਕੇ ਦੇ ਪੰਚ-ਸਰਪੰਚ, ਮਾਪੇ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. 'ਚ ਜਲਦਬਾਜ਼ੀ ਵੋਟਰਾਂ ਦੀ ਭਰੋਸੇਯੋਗਤਾ ਖ਼ਤਮ ਕਰੇਗੀ-ਕੈਪਟਨ ਸੰਧੂ ਅਗਲੀ ਖ਼ਬਰ ਮੈਕਰੋ ਗਲੋਬਲ ਮੁੱਲਾਂਪੁਰ ਬ੍ਰਾਂਚ ਰਾਹੀਂ ਜਸ਼ਨਪ੍ਰੀਤ ਸਿੰਘ ਨੂੰ ਕੈਨੇਡਾ ਓਪਨ ਵਰਕ ਪਰਮਿਟ ਵੀਜ਼ਾ ਮਿਲਿਆ
Ad Position 24