15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਾਮਰੇਡ ਸੇਖੋਂ ਵਲੋਂ ਮਿਊਾਸਪਲ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਸਕੱਤਰੇਤ ਮੈਂਬਰਾਂ ਨਾਲ ਵਰਚੂਅਲ ਮੀਟਿੰਗ

Ad Position 21
No active advertisement
ਅਜੀਤ ਡੈਸਕ 16-05-2026
ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸੀ.ਪੀ.ਆਈ. (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਦੇ ਜ਼ਿਲ੍ਹਾ ਸਕੱਤਰੇਤ ਮੈਂਬਰਾਂ ਨਾਲ ਵਰਚੂਅਲ ਮੀਟਿੰਗ ਕੀਤੀ | ਸੂਬਾ ਸਕੱਤਰੇਤ ਮੈਂਬਰ ਸੁਖਪ੍ਰੀਤ ਸਿੰਘ ਜੌਹਲ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਕਾਮਰੇਡ ਸੇਖੋਂ ਨੇ ਦੱਸਿਆ ਕਿ ਮਿਊਾਸਪਲ ਚੋਣਾਂ 'ਚ ਸੀ.ਪੀ.ਆਈ (ਐੱਮ) ਅੱਠ ਵੱਖ-ਵੱਖ ਸੀਟਾਂ ਤੋਂ ਚੋਣ ਲੜੇਗੀ, ਇਸ ਤੋਂ ਇਲਾਵਾ ਪਾਰਟੀ ਉਨ੍ਹਾਂ ਉਮੀਦਵਾਰਾਂ ਦਾ ਸਮਰਥਨ ਕਰੇਗੀ, ਜੋ ਸੂਬੇ ਦੇ ਵਿਕਾਸ ਮੁਖੀ, ਅਗਾਂਹਵਧੂ ਅਤੇ ਇਮਾਨਦਾਰੀ ਦੇ ਏਜੰਡੇ ਨੂੰ ਲੈ ਕੇ ਚੱਲਣਗੇ | ਉਨ੍ਹਾਂ ਕਿਹਾ ਕਿ ਇੰਨ੍ਹਾਂ ਲੋਕਲ ਬਾਡੀ ਚੋਣਾਂ 'ਚ ਅਸੀਂ ਉਸ ਹਰੇਕ ਉਮੀਦਵਾਰ ਦਾ ਸਮਰਥਨ ਕਰਾਂਗੇ ਜੋ ਸਥਾਨਕ ਲੋਕਾਂ ਦੇ ਜਮਹੂਰੀ ਹੱਕਾਂ ਅਤੇ ਧਰਮ ਨਿਰਪੱਖਤਾ ਲਈ ਕੰਮ ਕਰਨਗੇ | ਕਾਮਰੇਡ ਸੇਖੋਂ ਨੇ 29 ਮਈ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਵੀ ਸਮੀਖਿਆ ਕੀਤੀ | ਉਨ੍ਹਾਂ ਦੱਸਿਆ ਕਿ ਇਸ ਰੈਲੀ 'ਚ ਕੇਂਦਰੀ ਲੀਡਰਸ਼ਿਪ ਸ਼ਿਰਕਤ ਕਰੇਗੀ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਪੂਰਾ ਜੋਸ਼ ਹੈ |
Ad Position 22
No active advertisement
ਪਿਛਲੀ ਖ਼ਬਰ ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਐੱਸ.ਆਈ.ਆਰ. 'ਚ ਜਲਦਬਾਜ਼ੀ ਵੋਟਰਾਂ ਦੀ ਭਰੋਸੇਯੋਗਤਾ ਖ਼ਤਮ ਕਰੇਗੀ-ਕੈਪਟਨ ਸੰਧੂ
Ad Position 24