15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਦੀ ਬੱਸੀਆਂ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਨਵੀਂ ਬਣੀ ਇਮਾਰਤ ਦਾ ਰਸਮੀ ਉਦਘਾਟਨ

Ad Position 21
No active advertisement
ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਨਿਵਾਸੀਆਂ ਤੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦੀ ਬੱਸੀਆਂ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਲੱਖਾਂ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਇਮਾਰਤ ਦੇ ਰਸਮੀ ਤੌਰ 'ਤੇ ਉਦਘਾਟਨ ਸਮੇਂ ਪ੍ਰਧਾਨ ਸੁਖਜੀਤ ਸਿੰਘ ਚੀਮਾ ਦੀ ਦੇਖ-ਰੇਖ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਪਾਵਨ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਮਹਿੰਦਰ ਸਿੰਘ ਕੈਨੇਡਾ ਤੇ ਸੰਤ ਬਾਬਾ ਤਰਲੋਚਨ ਸਿੰਘ ਵੱਲੋਂ ਸਾਂਝੇ ਤੌਰ 'ਤੇ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਸੁਖਜੀਤ ਸਿੰਘ ਚੀਮਾ, ਬਲਜਿੰਦਰ ਸਿੰਘ ਧਾਲੀਵਾਲ ਤੇ ਜਸਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੀ ਬੱਸੀਆਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਬਿਲਡਿੰਗ ਦੀ ਹਾਲਤ ਕਾਫ਼ੀ ਖਸਤਾ ਹੋਣ ਕਾਰਨ ਜਿੱਥੇ ਸਭਾ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਸੀ, ਉੱਥੇ ਹੀ ਸਭਾ ਨਾਲ ਸੰਬੰਧਿਤ ਕੰਮਕਾਰ ਕਰਵਾਉਣ ਵਾਲੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਸਭਾ 'ਚ ਪਿਆ ਖ਼ਾਦ ਤੇ ਹੋਰ ਸਾਮਾਨ ਵੀ ਖ਼ਰਾਬ ਹੋ ਜਾਂਦਾ ਸੀ | ਜਿਸ ਨੂੰ ਮੁੱਖ ਰੱਖਦਿਆਂ ਪਿੰਡ ਦੇ ਕੈਨੇਡਾ ਰਹਿੰਦੇ ਐੱਨ.ਆਰ.ਆਈ ਮਹਿੰਦਰ ਸਿੰਘ ਉੱਪਲ, ਸੁਰਿੰਦਰ ਸਿੰਘ ਉੱਪਲ, ਬਹਾਦਰ ਸਿੰਘ ਉੱਪਲ, ਤਾਰਾ ਸਿੰਘ ਉੱਪਲ ਕੈਨੇਡਾ ਪੁੱਤਰ ਸਵ: ਸੁਦਾਗਰ ਸਿੰਘ ਉੱਪਲ, ਮਨਦੀਪ ਸਿੰਘ ਉੱਪਲ ਪੁੱਤਰ ਜੁਗਰਾਜ ਸਿੰਘ ਆੜ੍ਹਤੀਆਂ ਪੁੱਤਰ ਬਿੱਕਰ ਸਿੰਘ ਆੜ੍ਹਤੀਆਂ, ਜਗਰੂਪ ਸਿੰਘ ਪੁੱਤਰ ਸਵ: ਗੁਰਦਿਆਲ ਸਿੰਘ ਸਿੱਧੂ, ਸੁਖਜੀਤ ਸਿੰਘ ਚੀਮਾ ਦੇ ਵਿਸ਼ੇਸ਼ ਸਹਿਯੋਗ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰੀਬ 19 ਲੱਖ ਰੁਪਏ ਦੀ ਲਾਗਤ ਨਾਲ ਇਹ ਸਭਾ ਦੀ ਬਿਲਡਿੰਗ ਤਿਆਰ ਹੋਈ ਹੈ, ਜਿਸ ਵਿੱਚ ਦਫ਼ਤਰ, 2 ਸਟੋਰ ਅਤੇ ਲੌਬੀ ਆਦਿ ਤਿਆਰ ਕੀਤੇ ਗਏ ਹਨ | ਇਸ ਮੌਕੇ ਸੰਤ ਬਾਬਾ ਤਰਲੋਚਨ ਸਿੰਘ, ਮਹਿੰਦਰ ਸਿੰਘ ਉੱਪਲ ਕੈਨੇਡਾ ਵੱਲੋਂ ਐੱਨ.ਆਰ.ਆਈ ਤੇ ਨਗਰ ਨਿਵਾਸੀਆਂ ਦੇ ਕੀਤੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰਧਾਨ ਸੁਖਜੀਤ ਸਿੰਘ ਚੀਮਾ ਤੇ ਸਮੁੱਚੇ ਕਮੇਟੀ ਮੈਂਬਰਾਂ ਵੱਲੋਂ ਸਹਿਯੋਗੀ ਸੱਜਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਕੱਤਰ ਗੁਰਵਿੰਦਰ ਸਿੰਘ ਚੀਮਾ, ਸਾਬਕਾ ਸਰਪੰਚ ਜਗਦੇਵ ਸਿੰਘ ਚੀਮਾ, ਅਜੈਬ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਕੈਲਾ, ਗੁਰਦੀਪ ਸਿੰਘ ਗਿੱਲ, ਰਵਿੰਦਰ ਸਿੰਘ ਉੱਪਲ, ਹਰਬੰਸ ਕੌਰ ਧਾਲੀਵਾਲ, ਗੁਰਚਰਨ ਕੌਰ ਚੀਮਾ, ਰਘਵੀਰ ਸਿੰਘ ਔਲਖ, ਹਰਜੀਤ ਸਿੰਘ ਕੈਲਾ, ਬਲਜਿੰਦਰ ਸਿੰਘ ਧਾਲੀਵਾਲ, ਕੁਲਵੰਤ ਕੌਰ ਸਿੱਧੂ, ਗੁਰਦੇਵ ਸਿੰਘ ਗਿੱਲ, ਉਜਾਗਰ ਸਿੰਘ ਗਿੱਲ, ਸਾਬਕਾ ਸਕੱਤਰ ਗੁਰਮੇਲ ਸਿੰਘ ਗਿੱਲ, ਜਗਦੀਪ ਸਿੰਘ ਉੱਪਲ, ਹਰਪ੍ਰੀਤ ਸਿੰਘ ਗਿੱਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਸੰਬੰਧੀ 3 ਰੋਜ਼ਾ ਸਮਾਗਮ ਸ਼ੁਰੂ ਅਗਲੀ ਖ਼ਬਰ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Ad Position 24