15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-05-2026
ਜਗਰਾਉਂ, 15 ਮਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ 'ਚ ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਦਸਵੀਂ ਜਮਾਤ ਵਿਚੋਂ ਨਵਦੀਪ ਕੌਰ ਨੇ 534/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਿਮਰਨਦੀਪ ਕੌਰ ਨੇ 509/650 ਅੰਕ ਪ੍ਰਾਪਤ ਕਰਕੇ ਦੂਸਰਾ ਤੇ ਜਸ਼ਨਦੀਪ ਸਿੰਘ ਨੇ 501/650 ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਵਿਚੋਂ ਗੁਰਪ੍ਰੀਤ ਕੌਰ ਹੇਰਾਂ ਨੇ 429/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਹਿਕਪ੍ਰੀਤ ਕੌਰ ਹਾਂਸ ਨੇ 428/500 ਅੰਕ ਪ੍ਰਾਪਤ ਕਰਕੇ ਦੂਸਰਾ ਤੇ ਸੋਨੀ ਬੜੈਚ ਨੇ 423/500 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਮੈਨੇਜਰ ਸ: ਦਰਸ਼ਨ ਸਿੰਘ, ਕਮੇਟੀ ਮੈਂਬਰ ਜਗਦੀਸ਼ ਸਿੰਘ, ਪਿ੍ੰਸੀਪਲ ਮਨਜਿੰਦਰ ਕੌਰ, ਵਾਈਸ ਪਿ੍ੰਸੀਪਲ ਸਤਵਿੰਦਰ ਕੌਰ, ਸੰਦੀਪ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਮੋਹਰੀ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਕਿਰਨਦੀਪ ਕੌਰ, ਹਰਪ੍ਰੀਤ ਕੌਰ, ਸਿਮਰਨਜੀਤ ਸਿੰਘ, ਪ੍ਰੀਆ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਦੀ ਵਿਦਿਆਰਥਣ ਆਂਚਲ ਗਰਗ ਨੇ ਪੰਜਾਬ ਯੂਨੀਵਰਸਿਟੀ ਦੀ ਫਾਈਨਲ ਪ੍ਰੀਖਿਆ...
Ad Position 24