15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿਊ ਪੰਜਾਬ ਪਬਲਿਕ ਸਕੂਲ ਹੰਬੜਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 16-05-2026
ਹੰਬੜਾਂ, 15 ਮਈ (ਮੇਜਰ ਹੰਬੜਾਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਬੇਟ ਇਲਾਕੇ ਦੀ ਵਿੱਦਿਅਕ ਖੇਤਰ 'ਚ ਮੋਹਰੀ ਸੰਸਥਾ ਨਿਊ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੰਬੜਾਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਸਕੂਲ ਦੇ ਡਾਇਰੈਕਟਰ ਮਦਨ ਲਾਲ ਸੇਠੀ, ਪਿ੍ੰਸੀਪਲ ਮੈਡਮ ਮੰਜੂ ਸੇਠੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਦਸਵੀਂ ਜਮਾਤ ਦੇ ਆਏ ਨਤੀਜਿਆਂ 'ਚ ਕਰਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਪਿੰਡ ਬੀਰਮੀ ਨੇ ਪਹਿਲਾ ਸਥਾਨ, ਜਸ਼ਨਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਹੰਬੜਾਂ ਨੇ ਦੂਸਰਾ ਅਤੇ ਰਿਸ਼ਵ ਸਿੰਘ ਪੁੱਤਰ ਮੁੰਨਾਂ ਸਿੰਘ ਹੰਬੜਾਂ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ, ਜਿਨ੍ਹਾਂ ਨੂੰ ਡਾਇਰੈਕਟਰ ਮਦਨ ਲਾਲ ਸੇਠੀ, ਪਿ੍ੰਸੀਪਲ ਮੈਡਮ ਮੰਜੂ ਸੇਠੀ ਨੇ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ | ਸਮੂਹ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਹਮੇਸ਼ਾਂ ਹੀ ਵਧੀਆਂ ਨੰਬਰ ਲੈ ਕੇ ਪਾਸ ਹੁੰਦੇ ਆ ਰਹੇ ਹਨ, ਜਿਸ ਦਾ ਸਿਹਰਾ ਸਕੂਲ ਦੇ ਸਮੂਹ ਅਧਿਆਪਕਾਂ ਸਿਰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੀ.ਐੱਚ.ਐੱਚ. ਸ਼੍ਰੇਣੀ ਅਧੀਨ ਨਵੇਂ ਰਾਸ਼ਨ ਕਾਰਡ ਵੰਡੇ ਅਗਲੀ ਖ਼ਬਰ ਮਾਨ ਸਰਕਾਰ ਖੇਤੀਬਾੜੀ ਸਭਾਵਾਂ ਦੇ ਹਿੱਸੇਦਾਰਾਂ ਕਿਸਾਨਾਂ ਨੂੰ ਵਧਾਈਆਂ ਗਈਆਂ ਦਰਾਂ ਅਨੁਸਾਰ ਕਰਜ਼ਾ ਦੇਵੇ-ਤਲਵਾੜਾ, ਜੰਡ...
Ad Position 24