ਭੂੰਦੜੀ, 15 ਮਈ (ਕੁਲਦੀਪ ਸਿੰਘ ਮਾਨ)-ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਪੀ.ਐੱਚ.ਐੱਚ ਸ਼੍ਰੇਣੀ ਅਧੀਨ ਯੋਗ ਪਰਿਵਾਰਾਂ ਲਈ ਨਵੇਂ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ | ਇਸ ਸਬੰਧੀ ਪਿੰਡ ਭਰੋਵਾਲ ਕਲਾਂ ਵਿਖੇ ਕਰਵਾਏ ਸਮਾਗਮ ਦੌਰਾਨ ਪਿੰਡ ਵਾਸੀਆਂ ਨੂੰ ਰਾਸ਼ਨ ਕਾਰਡ ਵੰਡੇ ਗਏ | ਇਸ ਮੌਕੇ ਆਮ ਆਦਮੀ ਪਾਰਟੀ ਦੇ ਐੱਸ.ਸੀ. ਸੈੱਲ ਦੇ ਆਗੂ ਅਤੇ ਸਰਪੰਚ ਕੁਲਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਸਰਕਾਰ ਵਲੋਂ ਯੋਗ ਪਰਿਵਾਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ | ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਸਹੂਲਤਾਂ ਦਾ ਸਿੱਧਾ ਲਾਭ ਮਿਲੇਗਾ | ਇਸ ਮੌਕੇ ਨੰਬਰਦਾਰ ਜਗਤਾਰ ਸਿੰਘ, ਮੈਂਬਰ ਅਵਤਾਰ ਸਿੰਘ, ਸੈਕਟਰੀ ਚਰਨਜੀਤ ਸਿੰਘ ਤਤਲਾ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |