ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ, ਜੋ ਕਿ ਸਿੱਧਵਾਂ ਲਾਅ ਕਾਲਜ ਦੇ ਨਾਮ ਨਾਲ ਪ੍ਰਸਿੱਧ ਹੈ, ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਵਲੋਂ ਦਸੰਬਰ 2025 ਵਿਚ ਕਰਵਾਈਆਂ ਗਈਆਂ ਬੀ.ਏ. ਐੱਲ.ਐੱਲ.ਬੀ. (ਆਨਰਜ਼) 5ਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਮ ਇਕ ਵਾਰ ਫਿਰ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਰਜਕਾਰੀ ਪਿ੍ੰਸੀਪਲ ਪ੍ਰੋ. (ਡਾ.) ਸ਼ਵੇਤਾ ਢੰਡ ਨੇ ਦੱਸਿਆ ਕਿ ਇਹ ਸੰਸਥਾ, ਜੋ ਕਿ ਨੈੱਕ ਵਲੋਂ ਪ੍ਰਮਾਣਿਤ ਹੈ, ਬਾਰ ਕੌਂਸਲ ਆਫ ਇੰਡੀਆ ਤੋਂ ਮਨਜ਼ੂਰਸ਼ੁਦਾ ਹੈ ਅਤੇ ਸ਼੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਹੈ, ਸੰਸਥਾ ਦੀ ਵਿਦਿਆਰਥਣ ਪ੍ਰਾਨਿਕਾ ਜੈਨ ਨੇ 600 ਵਿਚੋਂ 453 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚ ਚੌਥਾ ਸਥਾਨ ਹਾਸਿਲ ਕੀਤਾ | ਪ੍ਰੋ. ਢੰਡ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲੱਬਧੀ ਨਾਲ ਸੰਸਥਾ ਦੀ ਸ਼ੋਭਾ ਵਿਚ ਵਾਧਾ ਹੋਇਆ ਹੈ ਅਤੇ ਮਾਪਿਆਂ ਤੇ ਅਧਿਆਪਕਾਂ ਨੂੰ ਮਾਣ ਮਹਿਸੂਸ ਹੋਇਆ ਹੈ | ਇਸ ਮੌਕੇ ਪ੍ਰਧਾਨ ਬੀਰਇੰਦਰ ਸਿੰਘ ਸਿੱਧੂ, ਸਕੱਤਰ ਪ੍ਰੀਤਮ ਸਿੰਘ ਜੌਹਲ, ਮੈਨੇਜਰ ਪ੍ਰਦੀਪ ਸਿੰਘ ਅਤੇ ਐੱਸ.ਜੀ.ਐੱਚ.ਜੀ.ਯੂ. ਹਰੀ ਟਰੱਸਟ ਦੇ ਸਮੂਹ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਲਗਾਤਾਰ ਸਫ਼ਲਤਾ ਦੀ ਕਾਮਨਾ ਕੀਤੀ |